ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਭਗਵੰਤ ਮਾਨ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਨੇ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਰਾਘਵ ਚੱਢਾ ਵਲੋਂ ਆਪਣੇ ਟਵਿੱਟਰ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਦਸ ਦਈਏ ਕਿ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਸੰਗਰੂਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਅਰਵਿੰਦ ਕੇਜਰੀਵਾਲ ਨੂੰ ਮਿਲਣ ਤੋਂ ਪਹਿਲਾ ਭਗਵੰਤ ਮਾਨ ਨੇ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ ਹੈ।

ਦਸ ਦਈਏ ਕਿ ਸ਼ੁੱਕਰਵਾਰ ਨੂੰ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਸਹੁੰ ਚੁੱਕ ਸਮਾਗਮ ਲਈ ਕੇਜਰੀਵਾਲ ਨੂੰ ਸੱਦਾ ਦੇਣਗੇ। ਫਿਰ ਦੁਪਹਿਰ ਬਾਅਦ ਭਗਵੰਤ ਮਾਨ ਮੋਹਾਲੀ ‘ਚ ਸਾਰੇ ਨਵੇਂ ਚੁਣੇ 12 ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਭਲਕੇ ਭਗਵੰਤ ਮਾਨ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।











