ਅੰਮ੍ਰਿਤਸਰ : – ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਕਾਂਗਰਸ ਦੀ ਹਾਰ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਦੋਸ਼ ਲਗਾਇਆ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਚੰਨੀ ਨਾਲ ਹੱਥ ਮਿਲਾਇਆ ਅਤੇ ਕਿਹਾ ਕਿ ਹੁਣ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਉਨ੍ਹਾਂ ਇਹ ਗੱਲ ਅੰਮ੍ਰਿਤਸਰ ਦੇ ਵੇਰਕਾ ਵਿੱਚ ਆਪਣੇ ਸਮਰਥਕਾਂ ਨੂੰ ਮਿਲਣ ਮਗਰੋਂ ਕਹੀ।
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਆਪਣੇ ਸਮਰਥਕਾਂ ਨੂੰ ਮਿਲਣ ਅੰਮ੍ਰਿਤਸਰ ਦੇ ਵੇਰਕਾ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਬੰਦ ਕਮਰੇ ਵਿੱਚ ਸਮਰਥਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਆਪ ਨੂੰ ਇਕ ਸਪੋਰਟਸਮੈਨ ਦੱਸਿਆ ਅਤੇ ਕਿਹਾ ਕੇ ਉਹ ਜ਼ੀਰੋ ‘ਤੇ ਆਊਟ ਹੋ ਕੇ ਫਿਰ ਪੂਰੇ ਜੋਸ਼ ਨਾਲ ਮੈਦਾਨ ‘ਚ ਉੱਤਰਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੇ ਕਿਹਾ ਕਿ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਚਰਨਜੀਤ ਸਿੰਘ ਚੰਨੀ ਨਾਲ ਹੱਥ ਮਿਲਾਇਆ ਸੀ ਅਤੇ ਕਿਹਾ ਸੀ ਕਿ ਹੁਣ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਉਨ੍ਹਾਂ ਨੇ ਹਮੇਸ਼ਾ ਚੰਨੀ ਦਾ ਸਾਥ ਦਿੱਤਾ ਅਤੇ ਉਹ ਚੋਣ ਪ੍ਰਚਾਰ ਕਰਨ ਲਈ ਉਨ੍ਹਾਂ ਦੇ ਹਲਕੇ ‘ਚ ਵੀ ਆਏ।
ਜਦੋਂ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਤੋਂ ਬਾਹਰ ਪ੍ਰਚਾਰ ਨਾ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਫਿਰ ਵੀ ਚਰਨਜੀਤ ਸਿੰਘ ਚੰਨੀ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸੀ.ਐਮ. ਚੇਹਰਾ ਸਨ ਅਤੇ ਇਸ ਲਈ ਪ੍ਰਚਾਰ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਨਹੀਂ ਸੀ ਚੰਨੀ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਿਸ਼ਨ ਪੰਜਾਬ ਦਾ ਵਿਕਾਸ ਹੈ। ਜਿਨ੍ਹਾਂ ਨੇ ਉਨ੍ਹਾਂ ਦੇ ਰਸਤੇ ਵਿੱਚ ਟੋਏ ਪੁੱਟਣ ਦੀ ਕੋਸ਼ਿਸ਼ ਕੀਤੀ, ਉਹ ਖੁਦ ਉਨ੍ਹਾਂ ਵਿੱਚ ਡਿੱਗ ਪਏ। ਉਨ੍ਹਾਂ ਦੇ ਕਾਰਜਕਾਲ ਵਿੱਚ ਸਿਰਫ਼ ਤਿੰਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਤੀਜੇ ਚਰਨਜੀਤ ਸਿੰਘ ਚੰਨੀ ਰਹੇ ਹਨ।
----------- Advertisement -----------
ਨਵਜੋਤ ਸਿੱਧੂ ਨੇ ਚੰਨੀ ਦੇ ਸਿਰ ਭੰਨਿਆ ਹਾਰ ਦਾ ‘ਠੀਕਰਾ’
Published on
----------- Advertisement -----------
----------- Advertisement -----------












