November 17, 2026, 12:23 am
----------- Advertisement -----------
HomeNewsBreaking Newsਖੁਸ਼ਹਾਲੀ ਨੁੰ ਉਤਸ਼ਾਹਿਤ ਕਰਨ, ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਨਵੇਂ ਮੁੱਖ...

ਖੁਸ਼ਹਾਲੀ ਨੁੰ ਉਤਸ਼ਾਹਿਤ ਕਰਨ, ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਨਵੇਂ ਮੁੱਖ ਮੰਤਰੀ ਨੂੰ ਪੂਰਾ ਸਹਿਯੋਗ ਦਿਆਂਗੇ – ਸੁਖਬੀਰ

Published on

----------- Advertisement -----------
  • ਅਕਾਲੀ ਦਲ ਸਰਦਾਰ ਭਗਵੰਤ ਸਿੰਘ ਮਾਨ,ਆਉਂਦੀ ਸਰਕਾਰ ਨੁੰ ਪੂਰਾ ਉਸਾਰੂ ਸਹਿਯੋਗ ਦੇਣ ਵਾਸਤੇ ਇਕ ਕਦਮ ਹੋਰ ਅੱਗੇ ਵੱਧਣ ਲਈ ਤਿਆਰ : ਸੁਖਬੀਰ ਸਿੰਘ ਬਾਦਲ
  • ਕਿਹਾ ਕਿ ਅਸੀਂ ਖੁਸ਼ਹਾਲੀ ਨੁੰ ਉਤਸ਼ਾਹਿਤ ਕਰਨ ਵਾਸਤੇ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਨਵੇਂ ਮੁੱਖ ਮੰਤਰੀ ਨੂੰ ਪੂਰਾ ਸਹਿਯੋਗ ਦਿਆਂਗੇ
  • ਅਕਾਲੀ ਦਲ ਦੀ ਕੋਰ ਕਮੇਟੀ,14 ਮਾਰਚ ਨੁੰ ਚੋਣ ਨਤੀਜਿਆਂ ’ਤੇ ਕਰੇਗੀ ਵਿਚਾਰ ਵਟਾਂਦਰਾ : ਹਰਚਰਨ ਬੈਂਸ

ਚੰਡੀਗੜ੍ਹ, 11 ਮਾਰਚ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਦੀ ਪਾਰਟੀ ਪੰਜਾਬ ਵਿਚ ਆਉਂਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ, ਮਨੋਨੀਤ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜਿਵੇਂ ਅਤੇ ਜਿਥੇ ਵੀ ਜ਼ਰੂਰੀ ਸਮਝਣ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕ ਜ਼ਿੰਮੇਵਾਰ ਪੰਥਕ ਪਾਰਟੀ ਵਜੋਂ ਅਸੀਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਪ੍ਰਤੀ ਵਚਨਬੱਧ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਭਲਾਈ ਤੇ ਖੁਸ਼ਹਾਲੀ ਵਾਸਤੇ ਅਤੇ ਸੂਬੇ ਦੇ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮਾਮਲਿਆਂ ਵਿਚ ਹਿੱਤਾਂ ਦੀ ਰਾਖੀ ਵਾਸਤੇ ਨਵੇਂ ਮੁੱਖ ਮੰਤਰੀ ਦੀ ਹਮਾਇਤ ਵਾਸਤੇ ਇਕ ਹੋਰ ਵਾਧੂ ਕਦਮ ਚੁੱਕਣ ਵਾਸਤੇ ਤਿਆਰ ਹਾਂ।

ਉਹਨਾਂ ਕਿਹਾ ਕਿ ਭਾਵੇਂ ਅਸੀਂ ਸੱਤਾ ਵਿਚ ਹਾਂ ਜਾਂ ਫਿਰ ਸੱਤਾ ਤੋਂ ਬਾਹਰ ਹਾਂ, ਅਕਾਲੀ ਦਲ ਹਮੇਸ਼ਾ ਖਾਲਸਾ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਵਾਸਤੇ ਅਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਸਤੇ ਕੰਮ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਆਉਂਦੇ ਮੁੱਖ ਮੰਤਰੀ ਤੇ ਉਹਨਾਂ ਦੀ ਪਾਰਟੀ ਨੁੰ ਦਿਲੋਂ ਮੁਬਾਰਕਾਂ ਦਿੰਦੇ ਹਾਂ ਤੇ ਸ਼ੁਭਕਾਮਨਾਵਾਂ ਦਿੰਦੇ ਹਾਂ।

ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਲੱਖਾਂ ਪੰਜਾਬੀਆਂ ਦਾ ਦਿਲੋਂ ਧੰਨਵਾਦ ਕੀਤਾ ਜਿਹਨਾਂ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਵਾਸਤੇ ਵੋਟਾਂ ਪਾਈਆਂ। ਉਹਨਾਂ ਕਿਹਾ ਕਿ ਉਹ ਦੋਹਾਂ ਪਾਰਟੀਆਂ ਦੇ ਵਰਕਰਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੇ ਕਾਇਲ ਹਨ। ਉਹਨਾਂ ਕਿਹਾ ਕਿ ਭਾਵੇਂ ਅਸੀਂ ਸੱਤਾ ਵਿਚੋਂ ਬਾਹਰ ਹਾਂ ਪਰ ਸਾਡੀ ਇਹ ਲੱਖਾਂ ਲੋਕਾਂ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ ਜਿਹਨਾਂ ਨੇ ਸਾਡੀਆਂ ਪਾਰਟੀਆਂ ਲਈ ਵੋਟਾਂ ਪਾਈਆਂ। ਉਹਨਾਂ ਕਿਹਾ ਕਿ ਅਸੀਂ ਸੰਜੀਦਗੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗੇ।

ਉਹਨਾਂ ਨਾਲ ਹੀ ਕਿਹਾ ਕਿ ਅੱਗੇ ਹੋ ਕੇ ਜ਼ਿੰਮੇਵਾਰੀ ਨਿਭਾਉਣ ਦੇ ਫਰਜ਼ ਵਜੋਂ ਇਹ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਮੈਂ ਪਾਰਟੀ ਦੀ ਕਾਰਗੁਜ਼ਾਰੀ ਲਈ ਜ਼ਿੰਮੇਵਾਰੀ ਪ੍ਰਵਾਨ ਕਰਾਂ ਨਾ ਕਿ ਇਮਾਨਦਾਰ ਤੇ ਮਿਹਨਤੀ ਅਕਾਲੀ ਵਰਕਰਾਂ, ਉਮੀਦਵਾਰਾਂ ਜਾਂ ਗਠਜੋੜ ਦੇ ਭਾਈਵਾਲਾਂ ’ਤੇ ਜ਼ਿੰਮੇਵਾਰੀ ਸੁੱਟਾਂ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਨੇ ਅਣਕਿਆਸੀ ਲਹਿਰ ਦੇ ਖਿਲਾਫ ਡੱਟ ਕੇ ਲੜਾਈ ਲੜੀ।

ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਹਰਚਰਨ ਬੈਂਸ ਨੇ ਬਠਿੰਡਾ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਸਰਦਾਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ, ਜਿਸ ਵਿਚ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਮੀਟਿੰਗ 14 ਮਾਰਚ ਨੁੰ ਦੁਪਹਿਰ ਬਾਅਦ 2.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...