ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ 10ਵੀਂ ਅਤੇ 12ਵੀਂਜਮਾਤ ਦੀਆਂ ਪ੍ਰੀਖਿਆਵਾਂ ਲਈ ਸੀਬੀਐਸਈ ਟਰਮ-2 ਦੀ ਡੇਟ ਸ਼ੀਟ 2021-22 ਜਾਰੀ ਕਰ ਦਿੱਤੀ ਹੈ।CBSE ਦੀ ਡੇਟ ਸ਼ੀਟ ਦੇ ਅਨੁਸਾਰ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 26 ਅਪ੍ਰੈਲ, 2022 ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਦੋਵੇਂ ਜਮਾਤਾਂ ਦੀਆਂ ਪ੍ਰੀਖਿਆਵਾਂ ਇੱਕੋ ਸ਼ਿਫਟ ਵਿੱਚ ਲਈਆਂ ਜਾ ਰਹੀਆਂ ਹਨ। ਸੀਬੀਐਸਈ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ ਹੈ।













