ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਕਸ਼ਮੀਕਾਂਤਾ ਚਾਵਲਾ ਨੇ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸੂਬੇ ਦੇ ਦੋ ਵੱਡੇ ਆਗੂਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਦੋਵਾਂ ਆਗੂਆਂ ਨੂੰ ਕਿਹਾ ਕਿ ਉਹ ਇਸ ਉਮਰ ਵਿੱਚ ਚੋਣ ਨਾ ਲੜਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਤਰੀ ਰਹਿ ਚੁੱਕੇ ਅਨਿਲ ਜੋਸ਼ੀ ਨੂੰ ਵੀ ਹੰਕਾਰੀ ਦੱਸਦਿਆਂ ਅੰਮ੍ਰਿਤਸਰ ਛੱਡਣ ਲਈ ਕਿਹਾ ਹੈ।
ਧਿਆਨ ਯੋਗ ਹੈ ਕਿ ਸੀਨੀਅਰ ਨੇਤਾ ਲਕਸ਼ਮੀਕਾਂਤਾ ਚਾਵਲਾ ਕਦੇ ਵੀ ਕਿਸੇ ‘ਤੇ ਨਿੱਜੀ ਤੌਰ ‘ਤੇ ਟਿੱਪਣੀ ਨਹੀਂ ਕਰਦੇ ਹਨ ਪਰ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੇ ਕਿਸੇ ਪ੍ਰਤੀ ਗੁੱਸਾ ਦਿਖਾਇਆ ਹੈ। ਚੋਣ ਨਤੀਜਿਆਂ ਦੇ ਅਗਲੇ ਹੀ ਦਿਨ ਆਮ ਆਦਮੀ ਪਾਰਟੀ ਨੂੰ ਵਧਾਈ ਦਿੰਦਿਆਂ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸੂਬੇ ਦੇ ਦੋ ਵੱਡੇ ਆਗੂਆਂ ਨੇ ਇਨ੍ਹਾਂ ਚੋਣਾਂ ਵਿੱਚ ਵੱਡੀ ਗਲਤੀ ਕੀਤੀ ਹੈ।
ਜਿਨ੍ਹਾਂ ਵਿੱਚੋਂ ਇੱਕ ਪ੍ਰਕਾਸ਼ ਸਿੰਘ ਬਾਦਲ ਹਨ। ਜਿਨ੍ਹਾਂ ਨੂੰ ਚੋਣ ਨਹੀਂ ਲੜਨੀ ਚਾਹੀਦੀ ਸੀ ਪਰ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਮਜਬੂਰ ਕੀਤਾ ਜਾਪਦਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੈਦਾਨ ਵਿੱਚ ਨਹੀਂ ਆਉਣਾ ਚਾਹੀਦਾ ਸੀ।
----------- Advertisement -----------
ਵੱਡੇ ਬਾਦਲ ਅਤੇ ਕੈਪਟਨ ਨੂੰ ਚੋਣ ਨਹੀਂ ਲੜ੍ਹਨੀ ਚਾਹੀਦੀ ਸੀ: ਲਕਸ਼ਮੀਕਾਂਤ ਚਾਵਲਾ
Published on
----------- Advertisement -----------
----------- Advertisement -----------












