November 17, 2026, 12:31 am
----------- Advertisement -----------
HomeNewsLatest Newsਸੁਨੀਲ ਜਾਖੜ ਦਾ ਹਰਸਿਮਰਤ ਬਾਦਲ 'ਤੇ ਪਲਟਵਾਰ: ਬੇਅਦਬੀ ਕਰਨ ਵਾਲਿਆਂ ਦਾ ਕੱਖ...

ਸੁਨੀਲ ਜਾਖੜ ਦਾ ਹਰਸਿਮਰਤ ਬਾਦਲ ‘ਤੇ ਪਲਟਵਾਰ: ਬੇਅਦਬੀ ਕਰਨ ਵਾਲਿਆਂ ਦਾ ਕੱਖ ਵੀ ਨਹੀਂ ਰਿਹਾ

Published on

----------- Advertisement -----------

ਅੰਮਿ੍ਤਸਰ :- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਡੇਰੇਨੁਮਾ ਦੁਕਾਨਾਂ ਖਿਲਾਫ ਫਤਵਾ ਕਰਾਰ ਦਿੱਤਾ ਹੈ। ਉਨ੍ਹਾਂ ਹਰਸਿਮਰਤ ਬਾਦਲ ‘ਤੇ ਵੀ ਅਸਿੱਧੇ ਤੌਰ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦਾ ਸਭ ਕੁਝ ਖਤਮ ਹੋ ਗਿਆ ਹੈ। ਸੁਨੀਲ ਜਾਖੜ ਸ਼ੁੱਕਰਵਾਰ ਨੂੰ ਅਬੋਹਰ ਵਿਧਾਨ ਸਭਾ ਸੀਟ ਤੋਂ ਜਿੱਤੇ ਆਪਣੇ ਭਤੀਜੇ ਸੰਦੀਪ ਜਾਖੜ ਨਾਲ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਜਿੱਤ ਅਤੇ ਅਕਾਲੀ-ਭਾਜਪਾ ਦੀ ਹਾਰ ਨੂੰ ਡੇਰਿਆਂ ਨਾਲ ਜੋੜਦਿਆਂ ਕਿਹਾ ਕਿ ਜਿਨ੍ਹਾਂ ਡੇਰਿਆਂ ਦੀਆਂ ਦੁਕਾਨਾਂ ਨੇ ਵੋਟਾਂ ਵੇਚਣ ਦੇ ਸੌਦੇ ਕੀਤੇ ਹਨ, ਉਨ੍ਹਾਂ ਨੂੰ ਬੰਦ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਦੀਆਂ ਦੁਕਾਨਾਂ ਜੋ ਡੇਰੇ ਵਾਲਿਆਂ ਨੂੰ ਗੁੰਮਰਾਹ ਕਰਕੇ ਚੇਲਿਆਂ ਨੂੰ ਵੋਟਾਂ ਵਜੋਂ ਵਰਤਦੇ ਹਨ।
ਸੁਨੀਲ ਜਾਖੜ ਨੇ ਵੀ ਹਰਸਿਮਰਤ ਬਾਦਲ ਦੇ ਬਿਆਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਹਨਾਂ ਨੇ ਕਿਹਾ ਸੀ ਬੇਅਦਬੀ ਕਰਨ ਵਾਲਿਆਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਦਾ ਕੱਖ ਨਾ ਰਹੇ ਤੇ ਬੇਅਦਬੀ ਕਰਵਾਉਣ ਵਾਲਿਆਂ ਦਾ ਸਿਆਸੀ ਕੁਝ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਨਹੀਂ ਬਣਾ ਰਹੇ, ਸਗੋਂ ਇਹ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਜਿਨ੍ਹਾਂ ਨੇ ਗੁਰੂਘਰ ਦੀ ਓਟ ਲੈ ਕੇ ਗਲਤ ਕੰਮ ਕੀਤੇ, ਉਨ੍ਹਾਂ ਦਾ ਹਸ਼ਰ ਮਾੜਾ ਹੀ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...