October 15, 2026, 9:54 pm
----------- Advertisement -----------
HomeNewsਸਰਦੀਆਂ ‘ਚ ਧੁੱਪ ਸੇਕਣ ਨਾਲ ਇੰਝ ਪੂਰੀ ਕਰੋ ਵਿਟਾਮਿਨ-ਡੀ ਦੀ ਕਮੀ

ਸਰਦੀਆਂ ‘ਚ ਧੁੱਪ ਸੇਕਣ ਨਾਲ ਇੰਝ ਪੂਰੀ ਕਰੋ ਵਿਟਾਮਿਨ-ਡੀ ਦੀ ਕਮੀ

Published on

----------- Advertisement -----------

ਸਰੀਰ ਨੂੰ ਤੰਦਰੁਸਤ ਅਤੇ ਹੱਡੀਆਂ ਨੂੰ ਮਜ਼ਬੂਤ ​​ਰੱਖਣ ਲਈ ਵਿਟਾਮਿਨ-ਡੀ ਦੀ ਜ਼ਰੂਰਤ ਹੁੰਦੀ ਹੈ। ਇਸ ਨਾਲ ਇਮਿਊਨਿਟੀ ਵਧਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਧੁੱਪ ਸੇਕਣ ਨਾਲ ਸਰੀਰ ਨੂੰ ਲਗਭਗ 80 ਪ੍ਰਤੀਸ਼ਤ ਵਿਟਾਮਿਨ-ਡੀ ਮਿਲਦਾ ਹੈ। ਤੁਹਾਨੂੰ ਦੱਸ ਦੇਈਏ ਕਿ ਵਿਟਾਮਿਨ ਡੀ ਸਾਡੇ ਸਾਰਿਆਂ ਲਈ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਸਵੇਰੇ ਸੂਰਜ ਦੀ ਰੌਸ਼ਨੀ ਰਾਹੀਂ ਵਿਟਾਮਿਨ ਡੀ ਲੈਣਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਸਵੇਰੇ 8 ਵਜੇ ਤੋਂ ਪਹਿਲਾਂ 25 ਤੋਂ 30 ਮਿੰਟ ਤੱਕ ਲੈ ਸਕਦੇ ਹੋ।

ਇਸ ਦੌਰਾਨ ਤੁਹਾਨੂੰ ਵਿਟਾਮਿਨ ਡੀ ਚੰਗੀ ਤਰ੍ਹਾਂ ਨਾਲ ਮਿਲੇਗਾ। ਜੇਕਰ ਤੁਸੀਂ ਸ਼ਾਮ ਨੂੰ ਸੂਰਜ ਦੀ ਰੌਸ਼ਨੀ ਤੋਂ ਵਿਟਾਮਿਨ ਡੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਸਨੂੰ ਸੂਰਜ ਡੁੱਬਣ ਵੇਲੇ ਪ੍ਰਾਪਤ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਸਰਦੀਆਂ ‘ਚ ਸੰਤਰਾ ਜ਼ਿਆਦਾ ਪਾਇਆ ਜਾਂਦਾ ਹੈ। ਇਸ ‘ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੋਣ ਦੇ ਨਾਲ ਜ਼ਿਆਦਾ ਮਾਤਰਾ ‘ਚ ਵਿਟਾਮਿਨ ਸੀ ਅਤੇ ਡੀ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਵਿਚ ਵਿਟਾਮਿਨ-ਡੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਜੋ ਲੋਕ ਸਹੀ ਮਾਤਰਾ ‘ਚ ਧੁੱਪ ਨਹੀਂ ਸੇਕ ਪਾਉਂਦੇ ਉਨ੍ਹਾਂ ਲਈ ਸੰਤਰੇ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ।ਸਾਨੂੰ ਸੂਰਜ ਦੀ ਰੌਸ਼ਨੀ ਤੋਂ UVA ਮਿਲਦਾ ਹੈ ਜੋ ਸਾਡੇ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਂਦਾ ਹੈ।

ਇਸ ਤੋਂ ਇਲਾਵਾ ਇਹ ਖੂਨ ਵਿੱਚ ਗਲੂਕੋਜ਼ ਦੇ ਪੱਧਰ ਅਤੇ ਸਾਹ ਦੀ ਦਰ ਨੂੰ ਵੀ ਸੁਧਾਰਦਾ ਹੈ।ਬਦਾਮ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ। ਇਸ ‘ਚ ਵਿਟਾਮਿਨ-ਡੀ ਜ਼ਿਆਦਾ ਮਾਤਰਾ ਵਿਚ ਪਾਇਆ ਜਾਂਦਾ ਹੈ। ਅਜਿਹੇ ‘ਚ ਜੇ ਤੁਸੀਂ ਧੁੱਪ ਨਹੀਂ ਸੇਕ ਪਾਉਂਦੇ ਤਾਂ ਇਸ ਦੀ ਕਮੀ ਨੂੰ ਪੂਰਾ ਕਰਨ ਲਈ ਬਦਾਮ ਖਾਣਾ ਬੈਸਟ ਰਹੇਗਾ। ਇਸ ਤੋਂ ਇਲਾਵਾ ਬਦਾਮਾਂ ਵਿਚ ਕੈਲਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸਦੇ ਸੇਵਨ ਨਾਲ ਸਰੀਰ ਦਾ ਵਿਕਾਸ ਹੋਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...