November 17, 2026, 12:39 am
----------- Advertisement -----------
HomeNewsBreaking Newsਬੇਅਦਬੀ ਮਾਮਲਿਆਂ ਨੂੰ ਆਪ ਸਰਕਾਰ ਪਹਿਲ ਦੇ ਅਧਾਰ ਤੇ ਕਰੇ ਹੱਲ -...

ਬੇਅਦਬੀ ਮਾਮਲਿਆਂ ਨੂੰ ਆਪ ਸਰਕਾਰ ਪਹਿਲ ਦੇ ਅਧਾਰ ਤੇ ਕਰੇ ਹੱਲ – ਖਹਿਰਾ

Published on

----------- Advertisement -----------
  • ਖਹਿਰਾ 2015 ਵਿੱਚ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ ਪੀੜਤ ਪਰਿਵਾਰਾਂ ਨੂੰ ਮਿਲੇ

ਚੰਡੀਗੜ੍ਹ, 12 ਮਾਰਚ 2022 – ਭੁਲੱਥ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ (ਐੱਲ.ਓ.ਪੀ.) ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸ਼ਨੀਵਾਰ ਨੂੰ ਸੂਬੇ ‘ਚ 2015 ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਇਨਸਾਫ ਦੀ ਮੰਗ ਕੀਤੀ ਹੈ।

ਖਹਿਰਾ ਅੱਜ ਸੁਖਰਾਜ ਸਿੰਘ ਨੂੰ ਬਹਿਬਲ ਕਲਾਂ ਵਿਖੇ ਮਿਲਣ ਗਏ, ਜਿੱਥੇ ਉਹ ਇਨਸਾਫ ਦੀ ਮੰਗ ਲਈ ਪਿਛਲੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਵੱਡੇ ਫ਼ਤਵੇ ਨਾਲ ਸੂਬੇ ਵਿੱਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਬੇਅਦਬੀ ਮਾਮਲਿਆਂ ‘ਤੇ ਨਿਆਂ ਮਿਲੇ। ਖਹਿਰਾ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ‘ਆਪ’ ਨੂੰ ਯਾਦ ਕਰਾਉਣ ਕਿ ਕਿਸ ਤਰ੍ਹਾਂ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਪਿਛਲੇ ਸਾਢੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਇਨਸਾਫ਼ ਤੋਂ ਵਾਂਝੇ ਹਨ।

ਖਹਿਰਾ ਨੇ ਕਿਹਾ ਉਹ ਵੀ ਮੰਨਦੇ ਹਨ ਕਿ ‘ਆਪ’ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਨਵੇਂ ਕੈਬਨਿਟ ਸਾਥੀਆਂ ਨੂੰ ਕੁਝ ਮਹੱਤਵਪੂਰਨ ਫੈਸਲੇ ਲੈਣ ਤੋਂ ਪਹਿਲਾਂ ਪ੍ਰਸ਼ਾਸਨ ਦੀਆਂ ਪੇਚੀਦਗੀਆਂ ਨੂੰ ਸਮਝਣ ਅਤੇ ਸਮਝਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਖਹਿਰਾ ਨੇ ਕਿਹਾ, “ਅਸੀਂ ਬਤੌਰ ਕਾਂਗਰਸੀ ਨਵੀਂ ਚੁਣੀ ਸਰਕਾਰ ‘ਤੇ ਬੇਲੋੜਾ ਦਬਾਅ ਜਾਂ ਬੋਝ ਨਹੀਂ ਪਾਉਣਾ ਚਾਹੁੰਦੇ। ਉਨ੍ਹਾਂ ਨੂੰ ਆਪਣੇ ਫੈਸਲਿਆਂ ਨੂੰ ਤਰਜੀਹ ਦੇਣ ਤੋਂ ਪਹਿਲਾਂ ਪੰਜਾਬ ਦੇ ਭਖਦੇ ਮੁੱਦਿਆਂ ਤੋਂ ਜਾਣੂ ਕਰਵਾਉਣ ਲਈ ਤਿੰਨ ਤੋਂ ਛੇ ਮਹੀਨੇ ਲੱਗ ਸਕਦੇ ਹਨ।”

ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ‘ਚ 14 ਅਕਤੂਬਰ 2015 ਨੂੰ ਹੋਈ ਪੁਲਿਸ ਗੋਲੀਬਾਰੀ ‘ਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਦੋਵਾਂ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਦੀ ਪੁਲਿਸ ਗੋਲੀਬਾਰੀ ਕੋਟਕਪੂਰਾ ਵਿਖੇ ਵੀ ਹੋਈ ਸੀ ਜਿੱਥੇ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸਨ। ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਵਰਗੇ ਕਈ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਜਲਦੀ ਇਨਸਾਫ਼ ਦਾ ਭਰੋਸਾ ਦਿੱਤਾ ਸੀ ਪਰ ਇਨ੍ਹਾਂ ਸਾਲਾਂ ਦੌਰਾਨ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਹੋਇਆ।
ਇੱਥੋਂ ਤੱਕ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਨੂੰ ਮਿਲਣ ਆਏ ਸਨ ਅਤੇ ਜਲਦੀ ਨਿਆਂ ਦਾ ਭਰੋਸਾ ਦਿਵਾਇਆ ਸੀ। ਖਹਿਰਾ ਨੇ ਕਿਹਾ ਕਿ ਉਹ ‘ਆਪ’ ਤੋਂ ਮੰਗ ਕਰਨਗੇ ਕਿ ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਪੁਲਿਸ ਅਧਿਕਾਰੀ ਵਜੋਂ ਅਤੇ ਹੁਣ ‘ਆਪ’ ਵਿਧਾਇਕ ਚੁਣੇ ਗਏ ਹਨ, ਨੂੰ ਬੇਅਦਬੀ ਦੀ ਤਹਿ ਤੱਕ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣੀ ਚਾਹੀਦੀ ਹੈ।
ਖਹਿਰਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਬੇਅਦਬੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਲੋਕਾਂ ‘ਤੇ ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਵੀ ਬੇਨਕਾਬ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...