November 17, 2026, 12:39 am
----------- Advertisement -----------
HomeNewsBreaking Newsਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ `ਤੇ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਲਵੇਗੀ...

ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ `ਤੇ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਲਵੇਗੀ ਫੈਸਲਾ

Published on

----------- Advertisement -----------
  • ਪੰਥਕ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)
  • ਅਕਾਲੀ ਦਲ ਨੂੰ ਹਾਸ਼ੀਏ `ਤੇ ਲੈ ਜਾਣ ਵਾਲਾ ਸੁਖਬੀਰ ਸਿੰਘ ਬਾਦਲ ਅਸਤੀਫਾ ਦੇਵੇ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 12 ਮਾਰਚ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਲਈ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ।

ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਜਾਬ ਚੋਣਾਂ ਵਿੱਚ ਜਨਤਾ ਵੱਲੋਂ ਦਿੱਤੇ ਫ਼ਤਵੇ ਨੂੰ ਪ੍ਰਵਾਨ ਕਰਦੇ ਹਨ। ਸ: ਢੀਂਡਸਾ ਨੇ ਚੋਣਾਂ ਦੌਰਾਨ ਦਿਨ-ਰਾਤ ਮਿਹਨਤ ਕਰਨ ਵਾਲੇ ਪਾਰਟੀ ਦੇ ਉਮੀਦਵਾਰਾਂ, ਵਰਕਰਾਂ ਅਤੇ ਸਮੁੱਚੀ ਲੀਡਰਸਿ਼ਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰੱਥ ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਪੱਧਰ `ਤੇ ਯਤਨ ਕਰਦੇ ਰਹਿਣਾ ਹੈ ਅਤੇ ਪਾਰਟੀ ਇਸੇ ਟੀਚੇ ਨੂੰ ਮੁੱਖ ਰੱਖਦੇ ਹੋਏ ਪੂਰੇ ਉਤਸ਼ਾਹ ਅਤੇ ਇਮਨਦਾਰੀ ਨਾਲ ਅੱਗੇ ਵੀ ਕਾਰਜਸ਼ੀਲ ਰਹੇਗੀ।

ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦਿਆਂ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਪਰ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨੇ ਸ: ਢੀਂਡਸਾ ਦੀ ਕਾਰਗੁਜ਼ਾਰੀ ਉਪਰ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਅਸਤੀਫਾ ਨਾ ਦੇਣ ਲਈ ਕਿਹਾ ਪਰ ਸ: ਸੁਖਦੇਵ ਸਿੰਘ ਢੀਂਡਸਾ ਦੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਦਬਾਅ ਪਾਉਣ ਤੋਂ ਬਾਅਦ ਆਗੂਆਂ ਨੇ ਇਸ ਸਬੰਧ ਵਿੱਚ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਸ: ਜਗਦੀਸ਼ ਸਿੰਘ ਗਰਚਾ, ਸ: ਸਰਵਣ ਸਿੰਘ ਫਿਲੌਰ ਅਤੇ ਸ: ਸੁਖਵਿੰਦਰ ਸਿੰਘ ਔਲਖ ਅਧਾਰਤ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜੋ ਵਿਚਾਰ-ਵਟਾਂਦਰਾ ਕਰਕੇ ਫੈਸਲਾ ਕਰੇਗੀ।

ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਜੂਦਾ ਹਾਲਾਤ ਵਿੱਚ ਹਾਸੀ਼ਏ ਤੇ ਗਏ ਅਕਾਲੀ ਦਲ ਦੀ ਕਾਰਗੁਜ਼ਾਰੀਤੇ ਬੋਲਦਿਆਂ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਨੂੰ ਇਨੇ ਮਾੜੇ ਹਾਲਾਤ ਵਿੱਚ ਲੈ ਕੇ ਜਾਣ ਵਾਲਾ ਕੋਈ ਹੋਰ ਨਹੀ ਸਗੋਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਖ਼ੁਦ ਹੈ। ਬਾਦਲ ਪਰਿਵਾਰ ਦੇ ਹੰਕਾਰ ਅਤੇ ਪੰਥਕ ਸਿਧਾਂਤਾਂ ਤੋਂ ਪਾਸਾ ਵੱਟਣ ਕਾਰਨ ਅੱਜ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਅਤੇ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇ ਕੇ ਅਕਾਲੀ ਦਲ ਛੱਡ ਦੇਣਾ ਚਾਹੀਦਾ ਹੈ।

ਇਸ ਮੌਕੇ ਸਮੁੱਚੀ ਲੀਡਰਸਿ਼ਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਪੂਰਨ ਤੌਰ `ਤੇ ਖਤਮ ਕਰਨ ਦਾ ਅਹਿਦ ਲਿਆ ਅਤੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਜਿਸ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਪੰਥ ਦੀ ਨਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ।

ਅੱਜ ਦੀ ਮੀਟਿੰਗ ਵਿੱਚ ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸ: ਜਗਦੀਸ਼ ਸਿੰਘ ਗਰਚਾ, ਸ: ਸਰਵਣ ਸਿੰਘ ਫਿਲੌਰ, ਸ: ਪਰਮਿੰਦਰ ਸਿੰਘ ਢੀਂਡਸਾ, ਸ: ਸੁਖਵਿੰਦਰ ਸਿੰਘ ਔਲਖ, ਭਾਈ ਮੋਹਕਮ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਸੁਖਵੰਤ ਸਿੰਘ ਸਰਾਓ, ਸ: ਮਿੱਠੂ ਸਿੰਘ ਕਾਹਨੇਕੇ,ਸ: ਰਣਧੀਰ ਸਿੰਘ ਰੱਖੜਾ, ਹਰਪ੍ਰੀਤ ਸਿੰਘ ਗਰਚਾ, ਸ: ਗੁਰਬਚਨ ਸਿੰਘ ਬਚੀ, ਸ: ਅਰਜਨ ਸਿੰਘ ਸ਼ੇਰਗਿੱਲ, ਸ:ਸਤਵਿੰਦਰਪਾਲ ਸਿੰਘ ਢੱਟ, ਸ: ਦਵਿੰਦਰ ਸਿੰਘ ਸੋਢੀ, ਸ: ਮਨਜੀਤ ਸਿੰਘ ਭੋਮਾ, ਸ: ਭੁੁਪਿੰਦਰ ਸਿੰਘ ਬਜਰੂੜ, ਹਰਪ੍ਰੀਤ ਸਿੰਘ ਗੁਰਮ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਮਨਜੀਤ ਸਿੰਘ ਬਪੀਆਣਾ, ਸ: ਸਰਬਜੀਤ ਸਿੰਘ ਡੂਮਵਾਲੀ, ਸ: ਲਖਵੀਰ ਸਿੰਘ ਪਾਵਲਾ, ਸ: ਰਜਿੰਦਰ ਸਿੰਘ ਰਾਜਾ, ਸ: ਦਮਨਜੀਤ ਸਿੰਘ ਫਿਲੌਰ, ਸ: ਮਨਜੀਤ ਸਿੰਘ ਦਸੂਹਾ, ਸ: ਜਸਵੰਤ ਸਿੰਘ ਕੌਟੜਾ, ਸ: ਹਰਬੰਸ ਸਿੰਘ ਮੰਝਪੁਰ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਸ: ਹਰਦੀਪ ਸਿੰਘ ਘੁਨੰਸ, ਸ: ਗੁਰਜਿੰਦਰ ਸਿੰਘ ਗਰੇਵਾਲ, ਸ: ਜੁਗਰਾਜ ਸਿੰਘ ਦੌਧਰ, ਸ: ਗੁਰਜੀਵਨ ਸਿੰਘ ਸਰੋਦ, ਸ: ਗੁਰਿੰਦਰ ਸਿੰਘ ਬਾਜਵਾ, ਸ: ਮਾਨ ਸਿੰਘ ਗਰਚਾ, ਸ: ਦਲਜੀਤ ਸਿੰਘ ਗਿੱਲ, ਸ: ਜਸਵੰਤ ਸਿੰਘ ਰਾਣੀਪੁਰ,ਸ: ਜਗਤਾਰ ਸਿੰਘ ਰਾਜੇਆਣਾ, ਸ: ਹਰਵੇਲ ਸਿੰਘ ਮਾਧੋਪੁਰ, ਸ਼੍ਰੀ ਹਰਸਿ਼ਤ ਕੁਮਰ ਸ਼ੀਤਲ, ਸ: ਪ੍ਰੀਤਪਾਲ ਸਿੰਘ ਹਾਂਡਾ, ਸ: ਸੁਖਦੇਵ ਸਿੰਘ ਚੱਕ, ਸ: ਮਨਪ੍ਰੀਤ ਸਿੰਘ ਤਲਵੰਡੀ, ਬੀਬੀ ਮਹਿਕਪ੍ਰੀਤ ਕੌਰ, ਸ਼੍ਰੀ ਰਿਸ਼ੀਪਾਲ ਗੁਲਾੜੀ, ਸ਼੍ਰੀ ਲਾਜਪਤ ਰਾਏ, ਸ: ਗੁਰਮੀਤ ਸਿੰਘ ਜੌਹਲ, ਸ: ਮਨਿੰਦਰਪਾਲ ਸਿੰਘ ਬਰਾੜ ਅਤੇ ਸ: ਜਸਵਿੰਦਰ ਸਿੰਘ (ਓਐਸਡੀ) ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...