November 17, 2026, 12:47 am
----------- Advertisement -----------
HomeNewsBreaking Newsਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ...

ਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 13 ਮਾਰਚ 2022 – ਹੁਸ਼ਿਆਰਪੁਰ ਜ਼ਿਲੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।

ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ। ਉਨਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ ‘ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲੀਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ।
ਏਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...