August 5, 2026, 9:58 pm
----------- Advertisement -----------
HomeNewsLatest Newsਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 'ਆਪ' ਸਰਕਾਰ ਚੁੱਕੇਗੀ ਸਹੁੰ : ਪੜ੍ਹੋ ਕੁੱਝ...

ਭਗਤ ਸਿੰਘ ਦੇ ਪਿੰਡ ਖਟਕੜਕਲਾਂ ‘ਚ ‘ਆਪ’ ਸਰਕਾਰ ਚੁੱਕੇਗੀ ਸਹੁੰ : ਪੜ੍ਹੋ ਕੁੱਝ ਖਾਸ ਗੱਲਾਂ

Published on

----------- Advertisement -----------

ਖਟਕੜਕਲਾਂ : ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਢਾਹ ਲਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕੇਗੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ 10 ਮਾਰਚ ਨੂੰ ਭਗਵੰਤ ਮਾਨ ਨੇ ਖਟਕੜਕਲਾਂ ‘ਚ ਸਹੁੰ ਚੁੱਕਣ ਦਾ ਐਲਾਨ ਕੀਤਾ ਸੀ। ਉਦੋਂ ਤੋਂ ਇਹ ਪਿੰਡ ਚਰਚਾ ਦੇ ਕੇਂਦਰ ਵਿੱਚ ਹੈ। ਆਓ ਜਾਣਦੇ ਹਾਂ ਇਸ ਪਿੰਡ ਬਾਰੇ, ਜਿਸਦਾ ਆਪਣਾ ਇੱਕ ਅਮੀਰ ਇਤਿਹਾਸ ਹੈ ਅਤੇ 16 ਮਾਰਚ ਨੂੰ ਜੋ ਇੱਕ ਵਾਰ ਫਿਰ ਤੋਂ ਇੱਕ ਨਵੇਂ ਇਤਿਹਾਸਕ ਪਲ ਦਾ ਗਵਾਹ ਹੋਵੇਗਾ।

ਖਟਕੜਕਲਾਂ ਪਿੰਡ ਨੂੰ ਭਗਤ ਸਿੰਘ ਦਾ ਜੱਦੀ ਪਿੰਡ ਕਿਹਾ ਜਾਂਦਾ ਹੈ। ਭਾਵੇਂ ਭਗਤ ਸਿੰਘ ਆਪ ਕਦੇ ਇੱਥੇ ਨਹੀਂ ਆਇਆ। ਵੰਡ ਤੋਂ ਬਾਅਦ ਭਗਤ ਸਿੰਘ ਦਾ ਪਰਿਵਾਰ ਪਾਕਿਸਤਾਨ ਤੋਂ ਆ ਕੇ ਇੱਥੇ ਆ ਕੇ ਵੱਸ ਗਿਆ। ਹਾਲਾਂਕਿ ਇਸ ਪਿੰਡ ਦੇ ਕੁਝ ਲੋਕਾਂ ਦਾ ਦਾਅਵਾ ਹੈ ਕਿ ਅੱਜ ਵੀ ਪੁਲਿਸ ਰਿਕਾਰਡ ਵਿੱਚ ਕੁਝ ਅਜਿਹੇ ਇੰਦਰਾਜ ਹਨ, ਜਿਨ੍ਹਾਂ ਅਨੁਸਾਰ ਭਗਤ ਸਿੰਘ ਵੰਡ ਤੋਂ ਪਹਿਲਾਂ ਸਾਂਝੇ ਪੰਜਾਬ ਦਾ ਹਿੱਸਾ ਰਹੇ ਇਸ ਪਿੰਡ ਵਿੱਚ ਲੁਕ-ਛਿਪ ਕੇ ਆਉਂਦਾ ਸੀ। ਹਾਲਾਂਕਿ ਕਿਸੇ ਪੁਲਿਸ ਵਿਭਾਗ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਖਟਕੜਕਲਾਂ ਪਿੰਡ ਜਲੰਧਰ-ਚੰਡੀਗੜ੍ਹ ਮੁੱਖ ਮਾਰਗ ਦੇ ਕਰੀਬ ਇੱਕ ਕਿਲੋਮੀਟਰ ਅੰਦਰ ਸਥਿਤ ਹੈ। ਲਿੰਕ ਸੜਕ ਤੋਂ ਰੇਲਵੇ ਲਾਈਨ ਪਾਰ ਹੁੰਦੇ ਹੀ ਪਿੰਡ ਦੀ ਹੱਦ ਸ਼ੁਰੂ ਹੋ ਜਾਂਦੀ ਹੈ। ਭਗਤ ਸਿੰਘ ਦਾ ਘਰ ਰੇਲਵੇ ਲਾਈਨਾਂ ਦੇ ਨਾਲ ਪਿੰਡ ਵਿੱਚ ਦਾਖਲ ਹੁੰਦੇ ਹੀ ਚੁਰਾਹੇ ’ਤੇ ਬਣੇ ਵੱਡੇ ਪਾਰਕ ਦੇ ਨਾਲ ਲੱਗ ਜਾਂਦਾ ਹੈ। ਖਟਕੜਕਲਾਂ ਵਿੱਚ ਸ਼ਹੀਦ ਭਗਤ ਸਿੰਘ ਦਾ ਘਰ ਹੁਣ ਪੁਰਾਤੱਤਵ ਵਿਭਾਗ ਦੇ ਕਬਜ਼ੇ ਵਿੱਚ ਹੈ। ਇਸ ਦੀ ਸਾਰੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪੁਰਾਤੱਤਵ ਵਿਭਾਗ ਅਤੇ ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਦੀ ਹੈ। ਪੁਰਾਤੱਤਵ ਵਿਭਾਗ ਨੇ ਘਰ ਦੇ ਪੁਰਾਣੇ ਸਰੂਪ ਨੂੰ ਸੰਭਾਲਿਆ ਹੋਇਆ ਹੈ। ਪਿੰਡ ਵਾਸੀ ਇਸ ਗੱਲੋਂ ਖੁਸ਼ ਹਨ ਕਿ ਭਗਤ ਸਿੰਘ ਨਾਲ ਉਨ੍ਹਾਂ ਦਾ ਰਿਸ਼ਤਾ ਹੋਣ ਕਾਰਨ ਉਨ੍ਹਾਂ ਦੇ ਪਿੰਡ ਵਿੱਚ ਕੰਮ ਹੋਇਆ ਹੈ।

ਉਨ੍ਹਾਂ ਨੂੰ ਇਸ ਗੱਲ ਦਾ ਵੀ ਅਫਸੋਸ ਹੈ ਕਿ ਸਰਕਾਰ ਵਿੱਚ ਬੈਠੇ ਲੋਕ ਸ਼ਹੀਦ ਦੇ ਘਰ ਨੂੰ ਸਾਲ ਵਿੱਚ ਦੋ ਵਾਰ ਹੀ ਯਾਦ ਕਰਦੇ ਹਨ- 8 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਨ ਅਤੇ 23 ਮਾਰਚ ਨੂੰ ਸ਼ਹੀਦੀ ਦਿਹਾੜਾ। ਦੋਵੇਂ ਮੌਕਿਆਂ ‘ਤੇ ਇੱਥੇ ਹਰ ਸਾਲ ਮੇਲੇ ਲੱਗਦੇ ਹਨ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਭਗਤ ਸਿੰਘ ਨੂੰ ਪਿਆਰ ਕਰਨ ਵਾਲੇ ਇੱਥੇ ਪਹੁੰਚਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...