ਅੰਮ੍ਰਿਤਸਰ : ਪੰਜਾਬ ਦੇ ਹੋਣ ਵਾਲੇ ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਸੜਕ ਦੇ ਦੋਵੇਂ ਪਾਸੇ ਲੋਕਾਂ ਦੀ ਭੀੜ ਲੱਗੀ ਹੋਈ ਸੀ ਪੂਰੇ ਮਾਲ ਰੋਡ ’ਤੇ ਪੈਰ ਰੱਖਣ ਲਈ ਥਾਂ ਨਹੀਂ ਸੀ। ਦੇਸ਼ ਭਗਤੀ ਦੇ ਗੀਤਾਂ ਨਾਲ ਉਹ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਪੋਸਟਰਾਂ ਵਿੱਚ ਧੰਨਵਾਦ ਪੰਜਾਬ ਲਿਖਿਆ ਹੋਇਆ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਿਆਂਵਾਲਾ ਬਾਗ ਵਿਖੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ, ਨਵਾਂਸ਼ਹਿਰ ਵਿਖੇ ਸਹੁੰ ਚੁੱਕਣਗੇ।












