ਨਵੀਂ ਦਿੱਲੀ : – ਪੰਜ ਰਾਜਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਨਵੀਂ ਦਿੱਲੀ ਦੇ ਅਕਬਰ ਰੋਡ ਸਥਿਤ ਦਫ਼ਤਰ ਵਿੱਚ ਸ਼ਾਮ ਚਾਰ ਵਜੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੋਵੇਗੀ। ਇਸ ਵਿੱਚ ਹਾਰ ਦੇ ਵਿਸ਼ਲੇਸ਼ਣ ਦੇ ਨਾਲ-ਨਾਲ ਪਾਰਟੀ ਦਾ ਭਵਿੱਖ ਅਤੇ ਲੀਡਰਸ਼ਿਪ ਚਰਚਾ ਦਾ ਮੁੱਖ ਵਿਸ਼ਾ ਰਹੇਗੀ।
ਮੀਟਿੰਗ ਤੋਂ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦੀ ਕਮਾਨ ਸੰਭਾਲਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਤ ਜਾਂ ਹਾਰ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਭਾਜਪਾ ਚੋਣਾਂ ਸਮੇਂ ਹਿੰਦੂ-ਮੁਸਲਿਮ ਕਰਦੀ ਹੈ ਅਤੇ ਬੇਰੁਜ਼ਗਾਰੀ, ਮਹਿੰਗਾਈ ਵਰਗੇ ਮੁੱਦਿਆਂ ਨੂੰ ਪਿੱਛੇ ਰੱਖਦੀ ਹੈ।
ਰਾਜਸਥਾਨ ਦੇ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ਹੈ। ਪਿਛਲੇ 3 ਦਹਾਕਿਆਂ ਤੋਂ ਗਾਂਧੀ ਪਰਿਵਾਰ ਦਾ ਕੋਈ ਵੀ ਪ੍ਰਧਾਨ ਮੰਤਰੀ ਜਾਂ ਮੰਤਰੀ ਨਹੀਂ ਬਣਿਆ। ਇਹ ਸਮਝਣਾ ਮਹੱਤਵਪੂਰਨ ਹੈ ਕਿ ਕਾਂਗਰਸ ਦੀ ਏਕਤਾ ਲਈ ਗਾਂਧੀ ਪਰਿਵਾਰ ਮਹੱਤਵਪੂਰਨ ਹੈ।
----------- Advertisement -----------
ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ਹੈ: ਅਸ਼ੋਕ ਗਹਿਲੋਤ
Published on
----------- Advertisement -----------
----------- Advertisement -----------












