November 11, 2026, 10:34 pm
----------- Advertisement -----------
HomeNewsLatest Newsਰੂਸ-ਯੂਕਰੇਨ ਜੰਗ: ਇਹ ਕਤਲੇਆਮ ਬੰਦ ਹੋਣਾ ਚਾਹੀਦਾ ਹੈ: ਪੋਪ ਫਰਾਂਸਿਸ

ਰੂਸ-ਯੂਕਰੇਨ ਜੰਗ: ਇਹ ਕਤਲੇਆਮ ਬੰਦ ਹੋਣਾ ਚਾਹੀਦਾ ਹੈ: ਪੋਪ ਫਰਾਂਸਿਸ

Published on

----------- Advertisement -----------

ਮਾਸਕੋ : – ਰੂਸ-ਯੂਕਰੇਨ ਜੰਗ ਦਾ ਅੱਜ 18ਵਾਂ ਦਿਨ ਹੈ। ਸਥਿਤੀ ਬਹੁਤ ਖਰਾਬ ਹੁੰਦੀ ਜਾ ਰਹੀ ਹੈ। ਇਸ ਦੌਰਾਨ ਰੂਸ ਨੇ ਯੂਕਰੇਨ ਦੇ ਪੱਛਮੀ ਹਿੱਸੇ ਵਿਚ ਲਿਵ ਸ਼ਹਿਰ ਦੇ ਨੇੜੇ ਇਕ ਫੌਜੀ ਅੱਡੇ ‘ਤੇ ਕਰੂਜ਼ ਮਿਜ਼ਾਈਲਾਂ ਦਾਗੀਆਂ ਹਨ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਦਾਗੀਆਂ ਗਈਆਂ ਮਿਜ਼ਾਈਲਾਂ ਦੀ ਗਿਣਤੀ 30 ਤੋਂ ਵੱਧ ਹੈ। ਇਸ ਹਮਲੇ ‘ਚ 35 ਲੋਕਾਂ ਦੀ ਮੌਤ ਹੋ ਗਈ ਹੈ ਅਤੇ 57 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਈਸਾਈ ਧਰਮ ਗੁਰੂ ਪੋਪ ਫਰਾਂਸਿਸ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਕਤਲੇਆਮ ਬੰਦ ਹੋਣਾ ਚਾਹੀਦਾ ਹੈ। ਰੂਸ ਨੇ ਐਤਵਾਰ ਨੂੰ ਪੱਛਮੀ ਯੂਕਰੇਨ ਦੇ ਇਵਾਨੋ-ਫ੍ਰੈਂਕਿਵਸਕ ਹਵਾਈ ਅੱਡੇ ‘ਤੇ ਵੀ ਮਿਜ਼ਾਈਲ ਹਮਲਾ ਕੀਤਾ।
ਮੈਡੀਕਲ ਮਾਹਿਰਾਂ ਨੇ ਇਸ ਜੰਗ ਕਾਰਨ ਮਚੀ ਭਗਦੜ ਕਾਰਨ ਕੋਰੋਨਾ ਮਹਾਮਾਰੀ ਦੀ ਨਵੀਂ ਲਹਿਰ ਦੀ ਚਿਤਾਵਨੀ ਦਿੱਤੀ ਹੈ। ਭਾਰਤ ਸਮੇਤ ਪੂਰੀ ਦੁਨੀਆ ਇਸ ਨਵੀਂ ਲਹਿਰ ਦੀ ਲਪੇਟ ਵਿਚ ਆ ਸਕਦੀ ਹੈ, ਕਿਉਂਕਿ ਬਿਨਾਂ ਕੋਵਿਡ ਟੈਸਟ ਦੇ ਵੱਡੇ ਪੱਧਰ ‘ਤੇ ਐਮਰਜੈਂਸੀ ਸਥਿਤੀ ਵਿਚ ਲੋਕਾਂ ਨੂੰ ਯੂਕਰੇਨ ਤੋਂ ਬਾਹਰ ਕੱਢਿਆ ਗਿਆ ਹੈ ਜਾਂ ਉਨ੍ਹਾਂ ਨੇ ਭੱਜ ਕੇ ਦੂਜੇ ਦੇਸ਼ਾਂ ਵਿਚ ਸ਼ਰਨ ਲਈ ਹੈ।
ਮਾਰੀਉਪੋਲ ਦੇ ਮੇਅਰ ਦਫਤਰ ਨੇ ਸ਼ਹਿਰ ‘ਤੇ ਰੂਸੀ ਬੰਬਾਰੀ ਦੇ ਨਤੀਜੇ ਵਜੋਂ ਹੁਣ ਤੱਕ 1,500 ਨਾਗਰਿਕਾਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਹਾਲਾਂਕਿ, ਵਿਦੇਸ਼ ਨੀਤੀ ਦੇ ਰਾਸ਼ਟਰੀ ਸੁਰੱਖਿਆ ਰਿਪੋਰਟਰ ਜੈਕ ਡਾਚਸ ਦੇ ਅਨੁਸਾਰ, ਯੂਕਰੇਨ ਦੇ ਅਧਿਕਾਰੀਆਂ ਨੇ ਅਮਰੀਕੀ ਅਧਿਕਾਰੀਆਂ ਨੂੰ ਸ਼ਹਿਰ ਵਿੱਚ 1,300 ਨਾਗਰਿਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਕਿਹਾ ਕਿ ਲੜਾਈ ਵਿੱਚ ਹੁਣ ਤੱਕ ਉਨ੍ਹਾਂ ਦੇ ਲਗਭਗ 1,300 ਸੈਨਿਕਾਂ ਦੀ ਮੌਤ ਹੋ ਚੁੱਕੀ ਹੈ। ਇਹ ਪਹਿਲੀ ਵਾਰ ਹੈ ਜਦੋਂ ਯੂਕਰੇਨ ਦੀ ਸਰਕਾਰ ਨੇ ਆਪਣੇ ਸੈਨਿਕਾਂ ਦੇ ਮਾਰੇ ਜਾਣ ਦਾ ਅਧਿਕਾਰਤ ਅਨੁਮਾਨ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...