October 14, 2026, 11:43 pm
----------- Advertisement -----------
HomeNewsEntertainmentਇਨ੍ਹਾਂ 7 ਫਿਲਮਾਂ ਨੂੰ ਆਮਿਰ ਖਾਨ ਨੇ ਕੀਤਾ ਸੀ Reject ,ਦੂਜੇ ਅਦਾਕਾਰ...

ਇਨ੍ਹਾਂ 7 ਫਿਲਮਾਂ ਨੂੰ ਆਮਿਰ ਖਾਨ ਨੇ ਕੀਤਾ ਸੀ Reject ,ਦੂਜੇ ਅਦਾਕਾਰ ਇਹੀ ਰੋਲ ਕਰ ਹੋਏ ਹਿੱਟ

Published on

----------- Advertisement -----------
ਬਾਲੀਵੁੱਡ 'ਚ ਕਿਸ ਫ਼ਿਲਮ ਨਾਲ ਕਿਸਦੀ ਕਿਸਮਤ ਬਦਲ ਜਾਏ ਕੁਝ ਕਿਹਾ ਨਹੀਂ ਜਾ ਸਕਦਾ। ਮਿਸਟਰ ਪਰਫੈਕਸ਼ਨਿਸਟ ਦੇ ਨਾਂ ਨਾਲ ਮਸ਼ਹੂਰ ਆਮਿਰ ਖਾਨ ਨੇ 'ਰੰਗੀਲਾ', 'ਗੁਲਾਮ', 'ਗਜਨੀ', '3 ਇਡੀਅਟਸ', 'ਤਾਰੇ ਜ਼ਮੀਨ ਪਰ' ਵਰਗੀਆਂ ਹਿੱਟ ਫਿਲਮਾਂ ਦਿੱਤੀਆਂ ਹਨ ਪਰ ਉਨ੍ਹਾਂ ਨੇ ਕਈ ਹਿੱਟ ਫਿਲਮਾਂ ਵੀ ਛੱਡੀਆਂ ਜੋ ਬਾਅਦ 'ਚ ਹੋਰ ਕਲਾਕਾਰਾਂ ਨੇ ਰਿਲੀਜ਼ ਕੀਤੀਆਂ। 
ਫਿਲਮ 'ਨਾਇਕ' ਰਾਜਨੀਤੀ 'ਚ ਭ੍ਰਿਸ਼ਟਾਚਾਰ ਦੀ ਕਹਾਣੀ ਹੈ। ਫਿਲਮ ਵਿੱਚ ਅਨਿਲ ਕਪੂਰ ਦਾ ਰੋਲ ਸਭ ਤੋਂ ਪਹਿਲਾਂ ਆਮਿਰ ਖਾਨ ਨੂੰ ਦਿੱਤਾ ਗਿਆ ਸੀ। ਉਨ੍ਹਾਂ ਦੇ ਇਨਕਾਰ ਕਰਨ 'ਤੇ ਅਨਿਲ ਕਪੂਰ ਨੂੰ ਇਸ ਦੇ ਲਈ ਅਪਰੋਚ ਕੀਤਾ ਗਿਆ। 
ਆਸ਼ੂਤੋਸ਼ ਗੋਵਾਰੀਕਰ ਆਪਣੀ ਫਿਲਮ 'ਸਵਦੇਸ' 'ਚ ਆਮਿਰ ਖਾਨ ਨੂੰ ਕਾਸਟ ਕਰਨਾ ਚਾਹੁੰਦੇ ਸਨ। ਆਮਿਰ ਨੇ ਇਸ ਤੋਂ ਪਹਿਲਾਂ ਆਸ਼ੂਤੋਸ਼ ਨਾਲ 'ਲਗਾਨ' 'ਚ ਕੰਮ ਕੀਤਾ ਸੀ ਪਰ ਅਭਿਨੇਤਾ ਨੂੰ ਇਹ ਕਹਾਣੀ ਕਾਫੀ ਬੋਰਿੰਗ ਲੱਗੀ।
ਡਰ ਸ਼ਾਹਰੁਖ ਖਾਨ ਦੇ ਕਰੀਅਰ 'ਚ ਮੀਲ ਦਾ ਪੱਥਰ ਸਾਬਤ ਹੋਈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਤੋਂ ਪਹਿਲਾਂ ਇਹ ਰੋਲ ਆਮਿਰ ਨੂੰ ਦਿੱਤਾ ਗਿਆ ਸੀ। ਅਜਿਹੀਆਂ ਖਬਰਾਂ ਆਈਆਂ ਸਨ ਕਿ ਆਮਿਰ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ 'ਚ ਅਜਿਹੇ ਨੈਗੇਟਿਵ ਰੋਲ ਨਹੀਂ ਕਰਨਾ ਚਾਹੁੰਦੇ ਸਨ।
ਸਲਮਾਨ ਖਾਨ ਅਤੇ ਆਮਿਰ ਖਾਨ ਨੂੰ ਪਹਿਲਾਂ ਫਿਲਮ 'ਸਾਜਨ' 'ਚ ਕਾਸਟ ਕੀਤਾ ਜਾਣਾ ਸੀ। ਰਿਪੋਰਟ ਮੁਤਾਬਕ ਮੇਕਰਸ ਨੇ ਆਮਿਰ ਨਾਲ ਸੰਪਰਕ ਕੀਤਾ ਸੀ ਪਰ ਉਨ੍ਹਾਂ ਨੂੰ ਇਹ ਕਿਰਦਾਰ ਪਸੰਦ ਨਹੀਂ ਆਇਆ। ਉਨ੍ਹਾਂ ਦੀ ਥਾਂ ਸੰਜੇ ਦੱਤ ਨੂੰ ਲਿਆ ਗਿਆ ਹੈ।
'ਦਿਲਵਾਲੇ ਦੁਲਹਨੀਆ ਲੇ ਜਾਏਂਗੇ' ਨੇ ਸ਼ਾਹਰੁਖ ਖਾਨ ਨੂੰ ਬਾਲੀਵੁੱਡ ਦਾ ਰੋਮਾਂਸ ਦਾ ਕਿੰਗ ਬਣਾ ਦਿੱਤਾ ਸੀ। ਇਸ ਤੋਂ ਪਹਿਲਾਂ ਇਹ ਰੋਲ ਆਮਿਰ ਖਾਨ ਨੂੰ ਦਿੱਤਾ ਗਿਆ ਸੀ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਆਮਿਰ ਨੇ ਇਸ ਤੋਂ ਇਨਕਾਰ ਕਿਉਂ ਕੀਤਾ ਪਰ ਮੰਨਿਆ ਜਾ ਰਿਹਾ ਹੈ ਕਿ ਆਮਿਰ ਨੇ ਇਸ ਸਾਲ ਦੇ ਅੰਤ 'ਚ ਐਵਾਰਡ ਫੰਕਸ਼ਨ ਦਾ ਬਾਈਕਾਟ ਕੀਤਾ ਸੀ।
ਆਮਿਰ ਨੇ ਵਿਧੂ ਵਿਨੋਦ ਚੋਪੜਾ ਦੀ ਫਿਲਮ '1942 ਏ ਲਵ ਸਟੋਰੀ' 'ਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਹ ਰੋਲ ਵੀ ਉਸ ਨੂੰ ਧਿਆਨ ਵਿੱਚ ਰੱਖ ਕੇ ਲਿਖਿਆ ਗਿਆ ਸੀ। ਬਾਅਦ ਵਿੱਚ ਇਹ ਰੋਲ ਅਨਿਲ ਕਪੂਰ ਨੇ ਕੀਤਾ।



----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...