November 18, 2026, 1:41 am
----------- Advertisement -----------
HomeNewsLatest Newsਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ 'ਚ ਨਤਮਸਤਕ ਹੋਏ ਭਗਵੰਤ ਮਾਨ...

ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨਤਮਸਤਕ ਹੋਏ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ

Published on

----------- Advertisement -----------

ਸ੍ਰੀ ਅੰਮ੍ਰਿਤਸਰ : – ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁ੍ਰੱਕਰਾਨਾ ਕਰਨ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਵਿੱਚ ਪਹੁੰਚੇ। ਦੋਵਾਂ ਆਗੂਆਂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ ਅਤੇ ਦੁਰਗਿਆਣਾ ਮੰਦਰ ਵਿੱਚ ਨੱਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।

ਐਤਵਾਰ ਨੂੰ ਸਵੇਰੇ ਸ੍ਰੀ ਅੰਮ੍ਰਿਤਸਰ ਪਹੁੰਚੇ ‘ਆਪ’ ਆਗੂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਨੱਤਮਸਤਕ ਹੋਏ ਅਤੇ ਉਨਾਂ ਪੰਜਾਬ ‘ਚ ਵਿਧਾਨ ਸਭਾ ਚੋਣਾ ਵਿੱਚ ‘ਆਪ’ ਨੂੰ ਮਿਲੀ ਵੱਡੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੱੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ। ‘ਆਪ’ ਆਗੂਆਂ ਨੇ ਹਰਿਮੰਦਰ ਸਾਹਿਬ ‘ਚ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਬੱਲ ਬਖਸ਼ਣ ਦੀ ਦੁਆ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।

ਇਸੇ ਤਰਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਸਿੱਧ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ‘ਚ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਬਾਅਦ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਖੂਨ ਨਾਲ ਸੰਜੋਏ ਜੱਲਿਆਂ ਵਾਲੇ  ਬਾਗ ਪਹੁੰਚੇ ਅਤੇ ਉਨਾਂ ਸ਼ਹੀਦੀ ਸਮਾਰਕ ‘ਤੇ ਫੁੱਲ ਅਰਪਣ ਕਰਕੇ  ਜੰਗੇ ਆਜ਼ਾਦੀ ਦੇ ਯੋਧਿਆਂ ਨੂੰ ਸਰਧਾਂਜਲੀ ਭੇਂਟ ਕੀਤੀ। ਜੱਲਿਆਂ ਵਾਲੇ ਬਾਗ ‘ਚ ‘ਆਪ’ ਆਗੂਆਂ ਨੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਅਤੇ ਇਨਕਲਾਬ ਦੀ ਲੋਅ ਨੂੰ ਹੋਰ ਬੁਲੰਦ ਕਰਨ ਦਾ ਅਹਿਦ ਲਿਆ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ, ਨਵੇਂ ਚੁਣੇ ਪਾਰਟੀ ਵਿਧਾਇਕ, ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...