ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਭਗਵੰਤ ਮਾਨ ਨੂੰ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਵੱਲੋਂ ਧਮਕੀ ਮਿਲੀ ਹੈ। ਜਥੇਬੰਦੀ ਦੇ ਗੁਰਪਤਵੰਤ ਸਿੰਘ ਪੰਨੂ ਨੇ ਅਰਵਿੰਦ ਕੇਜਰੀਵਾਲ ਦੇ ਪੈਰ ਛੂਹਣ ‘ਤੇ ਇਤਰਾਜ਼ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਨੇ ਪੂਰਾ ਪੰਜਾਬ ਕੇਜਰੀਵਾਲ ਦੇ ਪੈਰੀਂ ਲਾ ਦਿੱਤਾ ਹੈ। ਉਸ ਨੇ ਬਦਲਾ ਲੈਣ ਵਾਲੇ ਨੂੰ 1 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ‘ਆਪ’ ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਏ ਸਨ। ਉਹ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣ ਆਏ ਸਨ। ਜਿੱਥੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਸਿੱਖ ਫਾਰ ਜਸਟਿਸ ਜਥੇਬੰਦੀ ਨੂੰ ਇਤਰਾਜ਼ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਦੇ ਪੈਰ ਕਿਉਂ ਛੂਹੇ। ਹਾਲਾਂਕਿ ਮਾਨ ਨੇ ਕੇਜਰੀਵਾਲ ਦੇ ਪੈਰ ਛੂਹ ਕੇ ਜੱਫੀ ਪਾ ਲਈ।
SFJ ਦੇ ਗੁਰਪਤਵੰਤ ਪੰਨੂ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਉਹ ਗੁੱਸੇ ਵਿਚ ਹਨ ਅਤੇ ਬਦਲਾ ਲੈਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਿਰਫ਼ ਆਪਣੀ ਪੱਗ ਹੀ ਕੇਜਰੀਵਾਲ ਦੇ ਪੈਰਾਂ ਵਿੱਚ ਨਹੀਂ ਰੱਖੀ ਸਗੋਂ ਪੂਰੇ ਪੰਜਾਬ ਨੂੰ ਕੇਜਰੀਵਾਲ ਦੇ ਪੈਰਾਂ ਵਿੱਚ ਰੱਖ ਦਿੱਤਾ ਹੈ। ਪੰਨੂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਪੰਜਾਬੀਆਂ ਦੇ ਸਵੈਮਾਣ ਨੂੰ ਵੰਗਾਰਿਆ ਹੈ। ਇਸ ਦਾ ਬਦਲਾ ਲੈਣਾ ਪਵੇਗਾ। ਇਸ ਦੇ ਲਈ ਉਸ ਨੇ 13 ਮਾਰਚ ਅਤੇ 16 ਮਾਰਚ ਨੂੰ ਸਹੀ ਦੱਸਿਆ ਹੈ। ਇਸ ਦੇ ਲਈ ਉਹ 1 ਲੱਖ ਡਾਲਰ ਦਾ ਇਨਾਮ ਦੇਣ ਦੀ ਗੱਲ ਕਰ ਰਹੇ ਹਨ।
----------- Advertisement -----------
ਭਗਵੰਤ ਮਾਨ ਨੂੰ SFJ ਨੇ ਦਿੱਤੀ ਧਮਕੀ
Published on
----------- Advertisement -----------
----------- Advertisement -----------












