September 17, 2026, 6:45 am
----------- Advertisement -----------
HomeNewsEntertainmentਕਰਮਜੀਤ ਅਨਮੋਲ ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਦੇ ਉਮੀਦਵਾਰ...

ਕਰਮਜੀਤ ਅਨਮੋਲ ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਦੇ ਉਮੀਦਵਾਰ ?

Published on

----------- Advertisement -----------

ਪੰਜਾਬ ‘ਚ ਆਖਿਰਕਾਰ ਆਮ ਆਦਮੀ ਪਾਰਟੀ ਦਾ ਝਾੜੂ ਪੰਜਾਬ ਚ ਚੱਲ ਗਿਆ। ਆਪ ਦੇ ਝਾੜੂ ਨੇ ਪੰਜਾਬਚ ਜਿਸ ਤਰੀਕੇ ਨਾਲ ਹੂੰਝਾ ਫੇਰ ਜਿੱਤ ਹਾਸਲ ਕੀਤੀ, ਉਸ ਤੋਂ ਹਰ ਕੋਈ ਹੈਰਾਨ ਵੀ ਤੇ ਖ਼ੁਸ਼ ਵੀ। ਇਸ ਖਾਸ ਮੌਕੇ ਤੇ ਪਾਲੀਵੁੱਡ ਕਲਾਕਾਰਾਂ ਨੇ ਭਗਵੰਤ ਮਾਨ ਦੀ ਖੂਬ ਤਾਰੀਫ ਕੀਤੀ। ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ ਵੱਡੀ ਖ਼ਬਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ।

ਜਿਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਮਜੀਤ ਅਨਮੋਲ ਭਗਵੰਤ ਦੇ ਬਹੁਤ ਹੀ ਕਰੀਬੀ ਦੋਸਤ ਹਨ। ਚੋਣਾਂ ਦੇ ਪ੍ਰਚਾਰ ਦੇ ਸਮੇਂ ਵੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਹੱਕ ਵਿੱਚ ਬਹੁਤ ਪ੍ਰਚਾਰ ਕੀਤਾ ਸੀ। ਗੌਰਤਲਬ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਦੁਪਹਿਰ 12.30 ਵਜੇ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ। ਪੰਜਾਬੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਇਸ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਆਉ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਨੂੰ ਪੀਲੀ ਚੁੰਨੀ ਲੈ ਕੇ ਆਉਣ ਦੀ ਬੇਨਤੀ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ਵਿੱਚ ਰੰਗਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...