May 2, 2026, 7:29 am
----------- Advertisement -----------
HomeNewsLatest Newsਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਗੈਂਗ ਦਾ ਸ਼ਾਰਪ ਸ਼ੂਟਰ ਚੜ੍ਹਿਆ ਅੜਿੱਕੇ

ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਗੈਂਗ ਦਾ ਸ਼ਾਰਪ ਸ਼ੂਟਰ ਚੜ੍ਹਿਆ ਅੜਿੱਕੇ

Published on

----------- Advertisement -----------

ਮੋਗਾ, 2 ਦਸੰਬਰ 2021 – ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸ਼ਾਰਪ ਸ਼ੂਟਰ ਮੋਨੂੰ ਡਗਰ ਪੁੱਤਰ ਰਾਮ ਕੁਮਾਰ ਵਾਸੀ ਰਵੇਲੀ ਪੁਲਿਸ ਸਟੇਸ਼ਨ ਮੁਰਥਲ ਜ਼ਿਲ੍ਹਾ ਸੋਨੀਪਤ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਿਸ ਉਪਰ ਹਰਿਆਣਾ ਪੁਲਿਸ ਵੱਲੋਂ ਇਨਾਮੀ ਰਾਸ਼ੀ ਲਗਾਈ ਹੋਈ ਸੀ।

ਜ਼ਿਲ੍ਹਾ ਪੁਲੀਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਨੇ ਦੱਸਿਆ ਕਿ ਬੀਤੇ ਦਿਨੀਂ ਸਵੇਰੇ ਕਰੀਬ 11:22 ਵਜੇ ਮੋਨੂੰ ਅਤੇ ਜੋਧਾ ਵਾਸੀ ਅੰਮ੍ਰਿਤਸਰ ਇਕ ਕਾਲੇ ਰੰਗ ਦੇ ਸਪਲੈਂਡਰ ਮੋਟਰ ਸਾਈਕਲ ਉੱਤੇ ਦੋ ਪਿਸਤੌਲਾਂ ਸਮੇਤ ਆਏ ਅਤੇ ਉਹਨਾਂ ਨੇ ਜਤਿੰਦਰ ਉਰਫ ਨੀਲਾ ਪੁੱਤਰ ਕੁੰਦਨ ਲਾਲ ਵਾਸੀ ਨਾਨਕ ਨਗਰੀ ਮੋਗਾ ਦੇ ਭੁਲੇਖੇ ਉਸਦੇ ਭਰਾ ਸੁਨੀਲ ਧਮੀਜਾ ਅਤੇ ਉਸਦੇ ਪੁੱਤਰ ਪ੍ਰਥਮ ਧਮੀਜਾ ਉੱਤੇ ਹਮਲਾ ਕਰ ਦਿੱਤਾ।

ਮੋਨੂੰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਦਕਿ ਜੋਧਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਸਬੰਧੀ ਪੁਲਿਸ ਸਿਟੀ ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਕੋਲੋਂ ਇਕ ਜ਼ਿਗਾਨਾ ਈਗਲ 9 ਐੱਮ ਐੱਮ, 1000 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ ਹਨ।

ਮੋਨੂੰ ਨੇ ਦੱਸਿਆ ਕਿ ਉਸਨੂੰ ਜਤਿੰਦਰ ਨੀਲਾ ਨੂੰ ਮਾਰਨ ਲਈ ਮੁਕਤਸਰ ਵਾਸੀ ਗੈਂਗਸਟਰ ਗੋਲਡੀ ਬਰਾੜ ਨੇ ਜਿੰਮਾ ਸੌਂਪਿਆ ਸੀ। ਮੋਨੂੰ ਲਖਨਊ ਤੋਂ ਆਇਆ ਸੀ ਅਤੇ ਅੱਜ ਸਵੇਰੇ 5 ਵਜੇ ਫਿਰੋਜ਼ਪੁਰ ਰੋਡ ਉੱਤੇ ਜੋਧੇ ਨੂੰ ਮਿਲਿਆ ਸੀ। ਦੋਵਾਂ ਕੋਲ ਪਿਸਤੌਲ ਸਨ। ਰੇਕੀ ਕਰਨ ਉਪਰੰਤ ਉਹ ਜਤਿੰਦਰ ਨੀਲਾ ਦੇ ਨਾਨਕ ਨਗਰੀ ਮੋਗਾ ਸਥਿਤ ਘਰ ਦੇ ਬਾਹਰ ਚਲੇ ਗਏ, ਜਿੱਥੇ ਉਹਨਾਂ ਨੇ ਭੁਲੇਖੇ ਨਾਲ ਸੁਨੀਲ ਅਤੇ ਪ੍ਰਥਮ ਉੱਤੇ ਹਮਲਾ ਕੇ ਦਿੱਤਾ। ਜੋਧੇ ਵੱਲੋਂ ਚਲਾਈ ਗੋਲੀ ਪ੍ਰਥਮ ਦੀ ਲੱਤ ਵਿੱਚ ਲੱਗੀ।

ਮੰਡ ਨੇ ਦੱਸਿਆ ਕਿ ਮੋਨੂੰ ਲੰਘੀ 4 ਅਗਸਤ, 2021 ਨੂੰ ਅੰਮ੍ਰਿਤਸਰ ਵਿਚ ਹੋਏ ਰਾਣਾ ਕੰਦੋਵਾਲੀਆ ਦੇ ਕਤਲ ਦਾ ਵੀ ਦੋਸ਼ੀ ਹੈ। ਇਹ ਲੜਾਈ ਬਿਸ਼ਨੋਈ ਅਤੇ ਬੰਬੀਹਾ ਗੈਂਗਾਂ ਵਿਚਕਾਰ ਹੋਈ ਸੀ।

ਉਸ ਖਿਲਾਫ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਡਕੈਤੀ ਦੇ ਕਈ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਫਰਾਰ ਜੋਧੇ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...