September 19, 2026, 3:38 am
----------- Advertisement -----------
HomeNewsLatest Newsਭਾਰਤ ਨੇ ਜਿੱਤੀ ਲਗਾਤਾਰ 15ਵੀਂ ਟੈਸਟ ਸੀਰੀਜ਼: ਦੂਜੇ ਟੈਸਟ 'ਚ ਸ਼੍ਰੀਲੰਕਾ ਨੂੰ...

ਭਾਰਤ ਨੇ ਜਿੱਤੀ ਲਗਾਤਾਰ 15ਵੀਂ ਟੈਸਟ ਸੀਰੀਜ਼: ਦੂਜੇ ਟੈਸਟ ‘ਚ ਸ਼੍ਰੀਲੰਕਾ ਨੂੰ ਹਰਾ ਕੇ ਕੀਤਾ ਕਲੀਨ ਸਵੀਪ

Published on

----------- Advertisement -----------

ਬੰਗਲੌਰ : – ਭਾਰਤ ਨੇ ਬੈਂਗਲੁਰੂ ‘ਚ ਖੇਡੇ ਗਏ ਦੂਜੇ ਟੈਸਟ ਮੈਚ ‘ਚ ਸ਼੍ਰੀਲੰਕਾ ਨੂੰ 238 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਸੀਰੀਜ਼ ‘ਚ ਕਲੀਨ ਸਵੀਪ ਕਰ ਲਿਆ ਹੈ। ਸ਼੍ਰੀਲੰਕਾ ਦੇ ਸਾਹਮਣੇ 447 ਦੌੜਾਂ ਦਾ ਟੀਚਾ ਸੀ, ਜਿਸ ਦੇ ਜਵਾਬ ‘ਚ ਮਹਿਮਾਨ ਟੀਮ 208 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਭਾਰਤ ਦੀ ਜਿੱਤ ਵਿੱਚ ਆਰ ਅਸ਼ਵਿਨ ਨੇ 4 ਅਤੇ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ। ਦੋ ਵਿਕਟਾਂ ਅਕਸ਼ਰ ਪਟੇਲ ਅਤੇ 1 ਰਵਿੰਦਰ ਜਡੇਜਾ ਦੇ ਖਾਤੇ ‘ਚ ਆਈਆਂ।
ਟੀਚੇ ਦਾ ਪਿੱਛਾ ਕਰਦੇ ਹੋਏ ਸ਼੍ਰੀਲੰਕਾ ਲਈ ਕਪਤਾਨ ਦਿਮੁਥ ਕਰੁਣਾਰਤਨੇ (107) ਨੇ ਸਭ ਤੋਂ ਵੱਧ ਸਕੋਰਰ ਬਣਾਏ। ਇਸ ਦੇ ਨਾਲ ਹੀ ਟੀਮ ਦੇ ਸੱਤ ਖਿਡਾਰੀ ਦੋਹਰੇ ਅੰਕ ਦਾ ਸਕੋਰ ਵੀ ਪਾਰ ਨਹੀਂ ਕਰ ਸਕੇ। ਦੋਨਾਂ ਪਾਰੀਆਂ ‘ਚ ਅਰਧ ਸੈਂਕੜੇ ਲਗਾਉਣ ਵਾਲੇ ਸ਼੍ਰੇਅਸ ਅਈਅਰ ਨੂੰ ‘ਪਲੇਅਰ ਆਫ ਦਾ ਮੈਚ’ ਅਤੇ ਪੂਰੀ ਸੀਰੀਜ਼ ‘ਚ 185 ਦੌੜਾਂ ਬਣਾਉਣ ਵਾਲੇ ਰਿਸ਼ਭ ਪੰਤ ਨੂੰ ‘ਪਲੇਅਰ ਆਫ ਦਾ ਸੀਰੀਜ਼’ ਦਾ ਐਵਾਰਡ ਮਿਲਿਆ।
ਘਰੇਲੂ ਮੈਦਾਨਾਂ ‘ਤੇ ਭਾਰਤੀ ਟੀਮ ਦੀ ਇਹ ਲਗਾਤਾਰ 15ਵੀਂ ਟੈਸਟ ਸੀਰੀਜ਼ ਜਿੱਤ ਹੈ। ਭਾਰਤ ਨੇ ਨਵੰਬਰ 2012 ‘ਚ ਇੰਗਲੈਂਡ ਖਿਲਾਫ ਆਖਰੀ ਘਰੇਲੂ ਟੈਸਟ ਸੀਰੀਜ਼ ਹਾਰੀ ਸੀ। ਉਸ ਸਮੇਂ ਮਹਿੰਦਰ ਸਿੰਘ ਧੋਨੀ ਟੀਮ ਦੇ ਕਪਤਾਨ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਭਾਰਤੀ ਟੀਮ ਘਰੇਲੂ ਟੈਸਟ ਸੀਰੀਜ਼ ਨਹੀਂ ਹਾਰੀ ਹੈ। ਅੱਜ ਤੱਕ ਕਿਸੇ ਵੀ ਟੀਮ ਨੇ ਆਪਣੇ ਘਰੇਲੂ ਮੈਦਾਨਾਂ ‘ਤੇ ਇੰਨੀਆਂ ਸੀਰੀਜ਼ ਨਹੀਂ ਜਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...