ਚੰਡੀਗੜ੍ਹ: ਪੰਜਾਬ ਚੋਣਾਂ ‘ਚ ਕਾਂਗਰਸ ਦੀ ਵੱਡੀ ਹਰ ਹੋਈ ਹੈ। ਜਿਸ ਤੋਂ ਬਾਅਦ ਪਾਰਟੀ ਇਸ ‘ਤੇ ਮੰਥਨ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਸਭ ਤੋਂ ਵੱਧ 69 ਸੀਟਾਂ ਵਾਲੇ ਮਾਲਵਾ ਖੇਤਰ ‘ਤੋਂ ਹੋ ਰਹੀ ਹੈ। ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਮਾਲਵੇ ਦੀਆਂ ਸਾਰੀਆਂ ਸੀਟਾਂ ਦੇ ਉਮੀਦਵਾਰਾਂ ਨੂੰ ਮੀਟਿੰਗ ਲਈ ਚੰਡੀਗੜ੍ਹ ਬੁਲਾਇਆ ਹੈ। ਚੌਧਰੀ ਇਨ੍ਹਾਂ ਨਾਲ ਵਨ ਟੂ ਵਨ ਮੀਟਿੰਗ ਕਰਨਗੇ।
ਮੀਡਿਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ‘ਚੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਾਹਰ ਰੱਖਿਆ ਗਿਆ ਹੈ। ਉਮੀਦਵਾਰਾਂ ਨੇ ਉਨ੍ਹਾਂ ਸਾਹਮਣੇ ਓਇ ਵੀ ਗੱਲ ਰੱਖਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ ਪਾਰਟੀ 92 ਸੀਟਾਂ ‘ਤੇ ਜੇਤੂ ਰਹੀ ਹੈ।












