ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿਧਾਨ ਸਭਾ ਵਿੱਚ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਤੋਂ ਬਾਅਦ ਦਿੱਲੀ ‘ਚ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਮੰਗਲਵਾਰ ਨੂੰ ਹੋ ਰਹੀ ਹੈ। ਸੰਸਦੀ ਦਲ ਦੀ ਇਹ ਬੈਠਕ ਦਿੱਲੀ ਦੇ ਅੰਬੇਡਕਰ ਭਵਨ ‘ਚ ਚੱਲ ਰਹੀ ਹੈ। ਇਸ ਬੈਠਕ ‘ਚ ਪੀਐੱਮ ਮੋਦੀ ਸਮੇਤ ਭਾਜਪਾ ਦੇ ਸਾਰੇ ਵੱਡੇ ਨੇਤਾ ਮੌਜੂਦ ਹਨ। ਪ੍ਰਧਾਨ ਮੰਤਰੀ ਕੁਝ ਦੇਰ ਬਾਅਦ ਮੀਟਿੰਗ ਨੂੰ ਸੰਬੋਧਨ ਕਰਨਗੇ।
ਮੀਟਿੰਗ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਵੱਲੋਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਭਾਜਪਾ ਦੀ ਜਿੱਤ ਲਈ ਸ਼ਲਾਘਾ ਕੀਤੀ ਗਈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੋਦੀ ਅਤੇ ਨੱਡਾ ਨੂੰ ਹਾਰ ਪਾ ਕੇ ਜਿੱਤ ਦੀ ਵਧਾਈ ਦਿੱਤੀ। ਦੱਸ ਦਈਏ ਕਿ ਇਸ ਤੋਂ ਪਹਿਲਾ 10 ਮਾਰਚ ਦੀ ਸ਼ਾਮ ਨੂੰ ਪੰਜ ਰਾਜਾਂ ਵਿੱਚੋਂ ਚਾਰ ਵਿੱਚ ਜਿੱਤ ਨੂੰ ਲੈ ਕੇ ਦਿੱਲੀ ਭਾਜਪਾ ਦਫ਼ਤਰ ਵਿੱਚ ਵੱਡਾ ਜਸ਼ਨ ਮਨਾਇਆ ਗਿਆ ਸੀ।
----------- Advertisement -----------
ਭਾਜਪਾ ਸੰਸਦੀ ਦਲ ਦੀ ਮੀਟਿੰਗ :ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਪੀ.ਐਮ ਮੋਦੀ ਅਤੇ ਜੇ.ਪੀ ਨੱਡਾ ਦਾ ਕੀਤਾ ਭਰਵਾਂ ਸਵਾਗਤ
Published on
----------- Advertisement -----------
----------- Advertisement -----------












