June 19, 2026, 7:55 am
----------- Advertisement -----------
HomeNewsLatest Newsਲੁਧਿਆਣਾ ਜਾਮਾ ਮਸਜਿਦ ‘ਚ 'ਆਪ' ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ, ਡਾਕਟਰ ਜਮੀਲ...

ਲੁਧਿਆਣਾ ਜਾਮਾ ਮਸਜਿਦ ‘ਚ ‘ਆਪ’ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ, ਡਾਕਟਰ ਜਮੀਲ ਅਤੇ ਗੱਜਣ ਮਾਜਰਾ ਦਾ ਸਨਮਾਨ

Published on

----------- Advertisement -----------

ਲੁਧਿਆਣਾ : – ਲੁਧਿਆਣਾ ਦੀ ਇਤਿਹਾਸਿਕ ਜਾਮਾ ਮਸਜਿਦ ‘ਚ ਆਮ ਆਦਮੀ ਪਾਰਟੀ ਦੇ ਲੁਧਿਆਣਾ ਸੇਂਟਰਲ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ, ਮਾਲੇਰਕੋਟਲੇ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦਾ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਵੱਲੋਂ ਸਨਮਾਨ ਕੀਤਾ ਗਿਆ। ਵੱਖ-ਵੱਖ ਸਮੇਂ ‘ਤੇ ਜਾਮਾ ਮਸਜਿਦ ‘ਚ ਸਾਰੇ ਵਿਧਾਇਕਾਂ ਨੇ ਲੁਧਿਆਣਾ ਜਾਮਾ ਮਾਜਿਦ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਸ਼ਲਾਘਾ ਕੀਤੀ। ਸ਼੍ਰੀ ਅਸ਼ੋਕ ਪਰਾਸ਼ਰ ਨੇ ਕਿਹਾ ਦੀ ਸਰਵਧਰਮ ਏਕਤਾ ਹੀ ਭਾਰਤ ਦੀ ਸ਼ਾਨ ਹੈ, ਉਨਾਂ ਕਿਹਾ ਕਿ ਹਬੀਬ ਪਰਿਵਾਰ ਅਤੇ ਪਰਾਸ਼ਰ ਪਰਿਵਾਰ ਦੋ ਨਹੀਂ ਬਲਕਿ ਇੱਕ ਹੀ ਹਨ, ਮਲੇਕੋਟਲਾ ਤੋਂ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸ਼ਾਹੀ ਇਮਾਮ ਸਾਹਿਬ ਦੇ ਪਰਿਵਾਰ ਦਾ ਭਾਰਤ ਦੀ ਅਜਾਦੀ ਲੜਾਈ ‘ਚ ਬਹੁਤ ਯੋਗਦਾਨ ਰਿਹਾ ਹੈ। ਉਨਾਂ ਕਿਹਾ ਕਿ ਮਰਹੂਮ ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨਾਲ ਮੇਰੇ ਭਰਾਵਾਂ ਵਾਲੇ ਸੰਬੰਧ ਰਹੇ। ਇਸ ਪਰਿਵਾਰ ਨੇ ਪੰਜਾਬ ਦੇ ਮੁਸਲਮਾਨਾਂ ਦੀ ਹਮੇਸ਼ਾ ਹੀ ਅਵਾਜ ਬੁਲੰਦ ਕੀਤੀ ਹੈ ਅਤੇ ਅੱਜ ਵੀ ਪੰਜਾਬ ਦੇ ਸਾਰੇ ਸ਼ਹਿਰਾਂ, ਕਸਬੀਆਂ ਅਤੇ ਪਿੰਡਾਂ ‘ਚ ਮੁਸਲਮਾਨਾਂ ਤੱਕ ਸਮੇਂ – ਸਮੇਂ ‘ਤੇ ਮੌਲਾਨਾ ਉਸਮਾਨ ਲੁਧਿਆਣਵੀ ਪੁੱਜਦੇ ਹਨ। ਹਲਕਾ ਅਮਰਗੜ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਕਿਹਾ ਕਿ ਸ਼ਾਹੀ ਇਮਾਮ ਪੰਜਾਬ ਵੱਲੋਂ ਪੰਜਾਬ ‘ਚ ਸਰਵਧਰਮ ਏਕਤਾ ਦੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਅਸੀ ਬਹੁਤ ਪ੍ਰਭਾਵਿਤ ਹਾਂ, ਇਹ ਜਿੱਥੇ ਵੀ ਜਾਂਦੇ ਹਨ ਇਨਸਾਨੀਅਤ ਨੂੰ ਉੱਚਾ ਚੁੱਕਣ ਦੀ ਪ੍ਰੇਰਨਾ ਦਿੰਦੇ ਹਨ ਅਤੇ ਇਸ ਥਾਂ ਦਾ ਭਾਰਤ ਦੀ ਆਜ਼ਾਦੀ ‘ਚ ਯੋਗਦਾਨ ਹੋਣਾ ਮਾਣ ਦੀ ਗੱਲ ਹੈ। ਇਸ ਮੌਕੇ ‘ਤੇ ਆਏ ਸਾਰੇ ਵਿਧਾਇਕਾਂ ਦਾ ਸਨਮਾਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਅਸੀ ਅਰਦਾਸ ਕਰਦੇ ਹਾਂ ਕਿ ਤੁਸੀ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਬਿਹਤਰ ਸੂਬਾ ਬਣਾਉ। ਉਨਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਜਿੱਤਦੀਆਂ ਅਤੇ ਹਾਰਦੀਆਂ ਨਹੀ ਹਨ ਸਗੋਂ ਉਨਾਂ ਦੇ ਕਰਮ ਹੀ ਆਧਾਰ ਬਣਦੇ ਹਨ। ਉਨਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਹੀ ਆਪਸੀ ਭਾਈਚਾਰੇ ਦਾ ਗੁਲਦਸਤਾ ਰਿਹਾ ਹੈ ਦੁਨੀਆ ਭਰ ‘ਚ ਪੰਜਾਬ ਦੀ ਮੁਹੱਬਤ ਦੀਆਂ ਮਿਸਾਲਾਂ ਦਿੱਤੀਆਂ ਜਾਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...