June 19, 2026, 7:54 am
----------- Advertisement -----------
HomeNewsLatest Newsਆਮ ਆਦਮੀ ਪਾਰਟੀ ਜਨਤਾ ਦੇ ਪੈਸੇ ਨਾਲ ਕਰ ਰਹੀ ਹੈ ਪ੍ਰੋਗਰਾਮ: ਅਸ਼ਵਨੀ...

ਆਮ ਆਦਮੀ ਪਾਰਟੀ ਜਨਤਾ ਦੇ ਪੈਸੇ ਨਾਲ ਕਰ ਰਹੀ ਹੈ ਪ੍ਰੋਗਰਾਮ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ੍ਹ : – ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਵੱਲੋਂ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦੀ ਬਜਾਏ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਸਰਕਾਰੀ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਦੁਰਵਰਤੋਂ ਕਰਨ ਅਤੇ ਸੂਬੇ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੇ ਇਨਕਮ ਟੈਕਸ ਦੇ ਪੈਸੇ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਸਵਾਲ ਖੜੇ ਕੀਤੇ ਹਨI ਅਸ਼ਵਨੀ ਸ਼ਰਮਾ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਮ ਨਹੀਂ ਰਹੀ, ਖਾਸ ਹੋ ਗਈ ਹੈ। ਇਸੇ ਲਈ ਆਮ ਆਦਮੀ ਪਾਰਟੀ ਵੱਲੋਂ ‘ਖਾਸ-ਖਾਸ’ ਪ੍ਰੋਗਰਾਮ ਉਲੀਕ ਕੇ ਜਨਤਾ ਦੇ ਟੈਕਸਾਂ ਦੇ ਕਰੋੜਾਂ ਰੁਪਏ ਉਨ੍ਹਾਂ ‘ਤੇ ਖਰਚ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਹੁਣੇ ਹੀ ਰਾਜਪਾਲ ਦੇ ਸਾਹਮਣੇ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪਰ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਵੱਲੋਂ ਆਪਣੇ ਪ੍ਰੋਗਰਾਮਾਂ ਲਈ ਸਰਕਾਰੀ ਮਸ਼ੀਨਰੀ ਦੀ ਜਮ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਸੰਵਿਧਾਨ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਸ਼ਰਮਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਨਹੀਂ ਚੁੱਕਦੇ ਉਦੋਂ ਤੱਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਹਨ। ਸ਼ਰਮਾ ਨੇ ਸਵਾਲ ਕੀਤਾ ਕਿ ਰੋਡ ਸ਼ੋਅ ਲਈ ਪੈਸੇ ਕਿਸ ਦੇ ਹੁਕਮਾਂ ‘ਤੇ ਜਾਰੀ ਕੀਤੇ ਗਏ? ਰੈਲੀ ਲਈ ਬੱਸਾਂ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ 2-2 ਲੱਖ ਰੁਪਏ ਕਿਸ ਨੇ ਜਾਰੀ ਕੀਤੇ? ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਫਿਲਹਾਲ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਵੀ ਨਹੀਂ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਪ੍ਰੋਗਰਾਮਾਂ ਲਈ ਸਰਕਾਰੀ ਬੱਸਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਲਈ ਪੈਸੇ ਵੀ ਜਾਰੀ ਕੀਤੇ ਜਾ ਰਹੇ ਹਨ। ਇਹ ਹੱਕ ਆਮ ਆਦਮੀ ਪਾਰਟੀ ਨੂੰ ਕਿਸਨੇ ਦਿੱਤਾ? ਪੰਜਾਬ ਦੇ ਲੋਕ ਸਭ ਕੁਝ ਦੇਖ ਅਤੇ ਸਮਝ ਰਹੇ ਹਨ।

ਅਸ਼ਵਨੀ ਸ਼ਰਮਾ ਵੱਲੋਂ ਸੂਬਾ ਸਕੱਤਰ ਨੂੰ ਲਿਖੇ ਪੱਤਰ ਵਿੱਚ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਲਿਖਿਆ ਹੈ ਕਿ ਜਾਣਕਾਰੀ ਅਨੁਸਾਰ ਆਪ ਨੇ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਮੁੜ ਵਸੇਬਾ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ 23 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰੋਡ ਸ਼ੋ ਲਈ ਬੱਸਾਂ ਅਤੇ ਹੋਰ ਟਰਾਂਸਪੋਰਟ ਵਾਹਨ ਅਲਾਟ ਕਰਨ ਅਤੇ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਪੀ.ਐਸ.ਐਲ.ਜੀ ਨੂੰ ਹਦਾਇਤ ਕਰਨ ਲਈ ਕਿਹਾ ਗਿਆ ਹੈ। ਇੰਨੀ ਵੱਡੀ ਰਕਮ ਖਰਚ ਕਰਨ ਦੇ ਇਹ ਹੁਕਮ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਪੰਜਾਬ ਦੀ ਆਰਥਿਕਤਾ ਪਹਿਲਾਂ ਹੀ ਢਹਿ-ਢੇਰੀ ਹੋ ਚੁੱਕੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹੈ। ਆਮ ਆਦਮੀ ਪਾਰਟੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਅਜਿਹੇ ਪ੍ਰੋਗਰਾਮ ਕਰਕੇ ਪੰਜਾਬ ਦੇ ਖਜ਼ਾਨੇ ਨਾਲ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਰਮਾ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਉਪਰੋਕਤ ਸਵਾਲਾਂ ਸਬੰਧੀ ਜਵਾਬ ਮੰਗੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...