November 17, 2026, 1:47 am
----------- Advertisement -----------
HomeNewsLatest Newsਲੁਧਿਆਣਾ ਵਿੱਚ 11 ਸਾਲ ਦੀ ਨਾਬਾਲਿਗ ਨੇ ਦਿੱਤਾ ਬੱਚੇ ਨੂੰ ਜਨਮ

ਲੁਧਿਆਣਾ ਵਿੱਚ 11 ਸਾਲ ਦੀ ਨਾਬਾਲਿਗ ਨੇ ਦਿੱਤਾ ਬੱਚੇ ਨੂੰ ਜਨਮ

Published on

----------- Advertisement -----------

ਕੁਝ ਮਹੀਨੇ ਪਹਿਲਾਂ ਇੱਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਕੀਤਾ ਸੀ ਕੁਕਰਮ, ਸਿਵਲ ਹਸਪਤਾਲ ਦੀ ਡਾਕਟਰ ਨੇ ਕੀਤੀ ਪੁਸ਼ਟੀ ਕਿਹਾ ਜੱਚਾ ਬੱਚਾ ਦੋਵੇਂ ਠੀਕ  

ਲੁਧਿਆਣਾ : – ਲੁਧਿਆਣਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ  11 ਸਾਲ ਦੀ ਇਕ ਨਾਬਾਲਿਗ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ ਅਤੇ ਇਸ ਸਬੰਧੀ ਪਰਿਵਾਰ ਵੱਲੋਂ ਲੁਧਿਆਣਾ ਦੇ ਕੂੰਮਕਲਾਂ ਠਾਣੇ ਨੂੰ ਜਾਣਕਾਰੀ ਵੀ ਦਿੱਤੀ ਗਈ ਹੈ, ਜਾਣਕਾਰੀ ਮੁਤਾਬਕ ਇਕ ਨੌਜਵਾਨ ਵੱਲੋਂ ਨਾਬਾਲਿਗ ਨੂੰ ਵਿਆਹ ਦਾ ਝਾਂਸਾ ਦੇ ਕੇ 10 ਕੁਝ ਮਹੀਨੇ ਪਹਿਲਾਂ ਉਸ ਨਾਲ ਇਹ ਕੁਕਰਮ ਕੀਤਾ ਗਿਆ ਸੀ, ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ..ਨਾਬਾਲਿਗ ਪੀੜਿਤ ਇੱਕ ਫੈਕਟਰੀ ਵਿੱਚ ਕੰਮ ਕਰ ਦੀ ਹੈ  ਆਪਣੇ ਪਰਿਵਾਰ ਦੇ ਨਾਲ ਰਹਿੰਦੀ ਹੈ  ਮੁਲਜ਼ਮ ਵੱਲੋਂ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਗਿਆ ਅਤੇ ਫਿਰ ਉਸ ਦੇ ਨਾਲ ਕੁਕਰਮ ਕੀਤਾ ਗਿਆ..

ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਜਦੋਂ ਉਨ੍ਹਾਂ ਦੇ ਹੀ ਇਲਾਕੇ ਚ ਰਹਿਣ ਵਾਲੀ ਇਕ ਮਹਿਲਾ ਨੂੰ ਸਾਰੀ ਗੱਲ ਦੱਸੀ ਤਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਮਹਿਲਾ ਨੇ ਉਨ੍ਹਾਂ ਦੀ ਮਦਦ ਕਰਨ ਦੀ ਥਾਂ ਮੁਲਜ਼ਮ ਦਾ ਸਾਥ ਦਿੱਤਾ ਅਤੇ ਉਨ੍ਹਾਂ ਨੂੰ ਪੈਸੇ ਦਿਵਾਉਣ ਦੀ ਗੱਲ ਕਹਿਣ ਲੱਗੀ ਤੇ ਜਦੋਂ ਪਰਿਵਾਰ ਨਹੀਂ ਮੰਨਿਆ ਤਾਂ ਉਹ ਨਾਬਾਲਿਗ ਬੱਚੀ ਨੂੰ ਆਪਣੇ ਨਾਲ ਲੈ ਗਈ ਅਤੇ ਉਸ ਤੇ ਕਾਫ਼ੀ ਜ਼ੁਲਮ ਵੀ ਕੀਤੇ ਭ੍ਰਿਸ਼ਟ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲੀਸ ਦੀ ਮਦਦ ਨਾਲ ਬੱਚੀ ਨੂੰ ਉਸ ਮਹਿਲਾ ਦੇ ਚੁੰਗਲ ਚੋਂ ਛੁਡਵਾਇਆ ਗਿਆ ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਚ ਦਾਖਲ ਕਰਵਾਇਆ ਗਿਆ ਅਤੇ ਉਥੇ ਬੱਚੀ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ..ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ ਜਿਸ ਦੀ ਭਾਲ ਪੁਲੀਸ ਵੱਲੋਂ ਕੀਤੀ ਜਾ ਰਹੀ ਹੈ ਪੀੜਤਾ ਦੀ ਪਰਿਵਾਰਕ ਮੈਂਬਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਤੇ ਪੁਲੀਸ ਨੇ ਦਬਾਅ ਵੀ ਪਾਇਆ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ

ਉਧਰ ਦੂਜੇ ਪਾਸੇ ਲੁਧਿਆਣਾ ਸਿਵਲ ਹਸਪਤਾਲ਼ ਦੀ ਜੱਚਾ ਬੱਚਾ ਕੇਂਦਰ ਦੀ ਸਟਾਫ ਨਰਸ ਹਰਪ੍ਰੀਤ ਕੌਰ ਨੇ ਕਿਹਾ ਕਿ 14 ਤਰੀਕ ਨੂੰ ਸਾਡੇ ਕੋਲ ਪੀੜਤਾ ਆਈ ਸੀ ਜਿਸ ਤੋਂ ਬਾਅਦ ਬੀਤੀ ਰਾਤ ਉਸ ਦੀ ਡਲਿਵਰੀ ਕਰਵਾਈ ਗਈ ਅਤੇ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਵਾਪਿਸ ਭੇਜ ਦਿੱਤਾ ਗਿਆ, ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...