ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ ਧੀ-ਪੁੱਤ ਇਸ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਪੰਜਾਬ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਆਪਣੀ ਪਤਨੀ ਨਾਲ ਤਲਾਕ ਹੋ ਚੁੱਕਿਆ ਹੈ। ਉਹ ਪਿਛਲੇ ਕਈ ਸਾਲਾਂ ਤੋਂ ਵੱਖ ਰਹਿ ਰਹੇ ਹਨ। ਉਨ੍ਹਾਂ ਦੇ ਬੱਚੇ ਆਪਣੀ ਮਾਂ ਨਾਲ ਅਮਰੀਕਾ ‘ਚ ਰਹਿੰਦੇ ਹਨ। ਤੇ ਹੁਣ ਕਈ ਸਾਲਾਂ ਬਾਅਦ ਆਪਣੇ ਪਿਤਾ ਦੇ ਖਾਸ ਦਿਨ ਨੂੰ ਹੋਰ ਖਾਸ ਬਣਾਉਣ ਲਈ ਪੰਜਾਬ ਆਏ ਹਨ। ਭਗਵੰਤ ਮਾਨ ਦੇ ਪੁੱਤਰ ਦਿਲਸ਼ਾਨ ਦੀ ਉਮਰ 17 ਸਾਲ ਦੀ ਹੈ, ਜਦੋਂ ਕਿ ਧੀ ਸੀਰਤ ਕੌਰ 21 ਸਾਲਾਂ ਦੀ ਹੈ। ਦੱਸਣਯੋਗ ਹੈ ਕਿ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਣੀ ਹੈ। ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਸਹੁੰ ਚੁੱਕ ਸਮਾਰੋਹ ‘ਚ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।
----------- Advertisement -----------
ਭਗਵੰਤ ਮਾਨ ਦੇ ਧੀ-ਪੁੱਤ ਸਹੁੰ ਚੁੱਕ ਸਮਾਗਮ ਲਈ ਪਹੁੰਚੇ ਅਮਰੀਕਾ ਤੋਂ ਪੰਜਾਬ
Published on
----------- Advertisement -----------












