April 20, 2026, 9:52 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ ਲੇਖ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼,...

ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ ਲੇਖ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸੁਪਰਸਟਾਰ ਗੁਰਨਾਮ ਭੁੱਲਰ (Gurnam Bhullar) ਆਪਣੀ ਨਵੀ ਫਿਲਮ ਨੂੰ ਲੈ ਕੇ ਚਰਚਾ ‘ਚ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਅਤੇ ਅਦਾਕਾਰਾ ਤਾਨੀਆ (Tania) ਦੀ ਫ਼ਿਲਮ ‘ਲੇਖ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਦਰਸ਼ਕਾਂ ਨੂੰ ਸਰਪ੍ਰਾਈਜ਼ ਦਿੰਦੇ ਹੋਏ ਫ਼ਿਲਮ ਮੇਕਰਸ ਨੇ ਫ਼ਿਲਮ ਦਾ ਇੱਕ ਟ੍ਰੇਲਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਗੁਰਨਾਮ ਭੁੱਲਰ ਤੇ ਤਾਨੀਆ ਇਸ ਕਹਾਣੀ ਦੇ ਮੁਖ ਕਿਰਦਾਰ ਰਾਜਵੀਰ ਤੇ ਰੌਣਕ ਦਾ ਕਿਰਦਾਰ ਅਦਾ ਕਰ ਰਹੇ ਹਨ।

YouTube player

ਇਹ ਕਹਾਣੀ ਦੋ ਪ੍ਰੇਮੀਆਂ ਰਾਜਵੀਰ (ਗੁਰਨਾਮ ਭੁੱਲਰ) ਅਤੇ ਰੌਣਕ (ਤਾਨੀਆ ) ਦੀ ਪ੍ਰੇਮ ਕਹਾਣੀ ਦੇ ਆਲੇ-ਦੁਆਲੇ ਘੁੰਮਦੀ ਹੈ। ਟ੍ਰੇਲਰ ਦੀ ਸ਼ੁਰੂਆਤ ਗੁਰਨਾਮ ਭੁੱਲਰ ਅਤੇ ਤਾਨੀਆ ਨਾਲ ਸਕੂਲ ਵਿੱਚ ਖੇਡਦੇ ਅਤੇ ਮਸਤੀ ਕਰਦੇ ਹੋਏ ਹੁੰਦੀ ਹੈ। ਜਗਦੀਪ ਸਿੱਧੂ ਵੱਲੋਂ ਲਿਖੀ ਗਈ ਇਹ ਫ਼ਿਲਮ ਇੱਕ ਅਨੋਖੀ ਪ੍ਰੇਮ ਕਹਾਣੀ ਹੋਣ ਦਾ ਵਾਅਦਾ ਕਰਦੀ ਹੈ। ਦੱਸ ਦਈਏ ਕਿ ਪੰਜਾਬੀ ਇੰਡਸਟਰੀ ‘ਚ ਜਿੱਥੇ ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ, ਉੱਥੇ ਹੀ ਫ਼ਿਲਮਾਂ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਕਿਉਂਕਿ ਲਾਡਕਾਊਨ ਦੌਰਾਨ ਕਈ ਫ਼ਿਲਮਾਂ ਅਧੂਰੀਆਂ ਰਹਿ ਗਈਆਂ ਸਨ। ਜਿਨ੍ਹਾਂ ਦੀ ਸ਼ੂਟਿੰਗ ਹੁਣ ਕੰਪਲੀਟ ਹੋ ਚੁੱਕੀ ਹੈ, ਤੇ ਦਰਸ਼ਕ ਆਪਣੇ ਚਹੇਤੇ ਸਿਤਾਰਿਆਂ ਦੀ ਫਿਲਮਾਂ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...