November 17, 2026, 2:06 am
----------- Advertisement -----------
HomeNewsLatest Newsਹਰਮੀਤ ਕਾਲਕਾ ਨੂੰ ਅਕਾਲੀ ਦਲ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ...

ਹਰਮੀਤ ਕਾਲਕਾ ਨੂੰ ਅਕਾਲੀ ਦਲ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

Published on

----------- Advertisement -----------

ਚੰਡੀਗੜ੍ਹ : – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਕਾਲੀ ਦਲ ਨੁੰ ਨਿਖੇੜਨ ਦੇ ਫੈਸਲੇ ਮੀਰੀ ਪੀਰੀ ਦੇ ਸਿਧਾਤਾਂ ’ਤੇ ਸਿੱਧਾ ਹਮਲਾ ਦੱਸਦਿਆਂ ਇਸਨੁੰ ਪੰਥ ਨੁੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।

ਅਕਾਲੀ ਦਲ ਨੇ  ਹਰਮੀਤ ਸਿੰਘ ਕਾਲਕਾ ਨੁੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰਨ  ਅਤੇ ਪਾਰਟੀ ਦੀ ਦਿੱਲੀ ਇਕਾਈ ਭੰਗ ਕਰਨ ਦਾ ਐਲਾਨ ਕੀਤਾ। ਉਘੇ ਆਗੂ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਗਿਆ ਜਿਸ ਵਿਚ ਹਰਿੰਦਰ ਸਿੰਘ ਕੇ ਪੀ, ਭੁਪਿੰਦਰ ਸਿੰਘ ਆਨੰਦ, ਗੁਰਦੇਵ ਸਿੰਘ ਭੋਲਾ ਅਤੇ ਰਵਿੰਦਰ ਸਿੰਘ ਖੁਰਾਣਾ ਸ਼ਾਮਲ ਹਨ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹਰਮੀਤ ਸਿੰਘ ਕਾਲਕਾ ਤੇ ਉਹਨਾਂ ਦੇ ਸਾਥੀਆਂ ਨੇ ਮੀਰੀ ਪੀਰੀ ਦੇ ਸਿਧਾਤਾਂ ਦੀ ਉਲੰਘਣਾ ਕਰ ਕੇ ਸ੍ਰੀ ਹਰਿਮੰਦਿਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਚਾਲੇ ਕੰਧ ਖੜ੍ਹੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਇਹ ਕਾਰਵਾਈ ਕਦੇ ਬਰਦਾਸ਼ਤ ਨਹੀਂ ਕਰੇਗੀ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਲਕਾ ਤੇ ਉਹਨਾਂ ਦੇ ਟੋਲੇ ਨੇ ਅੱਜ ਦੀ ਕਾਰਵਾਈ ਨਾਲ ਦਿੱਲੀ ਦੀ ਸੰਗਤ ਵੱਲੋਂ ਦਿੱਤੇ ਫਤਵੇ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਉਹ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਚੁਣੇ ਗਏ ਸਨ। ਉਹਨਾਂ ਲਈ ਫਤਵਾ ਦਿੱਲੀ ਗੁਰਦੁਆਰਾ ਕਮੇਟੀ ਐਕਟ 1971 ਮੁਤਾਬਕ ਕੌਮ ਦੀ ਸੇਵਾ ਕਰਨ ਲਈ ਸੀ। ਜੇਕਰ ਉਹ ਆਜ਼ਾਦ ਮੈਂਬਰ ਵਜੋਂ ਸੇਵਾ ਕਰਨੀ ਚਾਹੁੰਦੇ ਹਨ ਤਾਂ ਅਸਤੀਫਾ ਦੇ ਕੇ ਫਿਰ ਤੋਂ ਚੋਣ ਲੜਨ।

ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਐਡਹਾਕ ਕਮੇਟੀ ਦਿੱਲੀ ਦੇ ਸਿੱਖਾਂ ਦੀਆਂ ਭਾਵਨਾਵਾਂ  ਨੂੰ ਠਾਰਨ ਲਈ ਯਤਨ ਕਰੇਗੀ ਕਿਉਂਕਿ ਦਿੱਲੀ ਦੇ ਸਿੱਖ ਕਾਲਕਾ ਤੇ ਉਹਨਾਂ ਦੀ ਜੁੰਡਲੀ ਵੱਲੋਂ ਵਿਖਾਈ ਮੌਕਾਪ੍ਰਸਤੀ ਤੇ ਨੰਗੀ ਮੌਕਾਪ੍ਰਸਤੀ ਤੋਂ ਬਹੁਤ ਗੁੱਸੇ ਵਿਚ ਹਨ। ਉਹਨਾਂ ਕਿਹਾ ਕਿ ਕਮੇਟੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੀਟਿੰਗ ਸੱਦ ਕੇ ਮੈਂਬਰਾਂ ਨੁੰ ਸਿੱਖ ਕੌਮ ਦੇ ਖਿਲਾਫ ਰਚੀ ਜਾ ਰਹੀ ਸਾਜ਼ਿਸ਼ ਤੋਂ ਜਾਣੂ ਕਰਵਾਏਗੀ।

ਸੀਨੀਅਰ ਆਗੂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੁੰ ਵੀ ਅਪੀਲ ਕੀਤੀ ਕਿ ਉਹ ਪੰਥਕ ਰਵਾਇਤਾਂ ਦੀ ਹਮਾਇਤ ਕਰਨ ਅਤੇ ਉਹਨਾਂ ਨੁੰ ਠੁਕਰਾਉਣ ਜਿਹਨਾਂ ਨੇ ਪੰਥ ਦੇ ਖਿਲਾਫ ਕੰਮ ਕੀਤਾ ਹੈ।

ਇਸ ਦੌਰਾਨ ਸੀਨੀਅਰ ਆਗੂਆਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਅਕਾਲੀ ਦਲ ਦੇ ਨਿਰੰਤਰ ਸੰਘਰਸ਼ ਕਾਰਨ ਹੋਂਦ ਵਿਚ ਆਈ ਸੀ। ਉਹਨਾਂ ਕਿਹਾ ਕਿ ਸਿੱਖ ਜਥੇਬੰਦੀ ਲਈ ਚੋਣਾਂ ਐਕਟ ਦੀ ਵਿਵਸਥਾ ਅਨੁਸਾਰ ਹੁੰਦੀਆਂ ਹਨ ਤੇ ਜਿਹੜੇ ਵੀ ਆਪਣੀ ਵੱਖਰੀ ਜਥੇਬੰਦੀ ਬਣਾਉਣਾ ਚਾਹੁੰਦੇ ਹਨ, ਉਹਨਾਂ ਅਕਾਲੀ ਦਲ  ਅਤੇ ਹੋਰ ਧੜਿਆਂ ਦੇ ਚੋਣ ਨਿਸ਼ਾਨ ’ਤੇ ਚੋਣਾਂ ਲੜੀਆਂ ਸਨ।

ਦਿੱਲੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਅਕਾਲੀ ਦਲ ਦੇ ਨਾਲ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਸਿੱਖਾਂ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਿਰਫ ਅਕਾਲੀ ਦਲ ਹੀ ਉਹਨਾਂ ਦੀ ਅਗਵਾਈ ਕਰ ਸਕਦਾ ਹੈ। ਉਹ ਉਹਨਾਂ ਸਾਰਿਆਂ ਨੁੰ ਠੁਕਰਾ ਦੇਣਗੇ ਜਿਹਨਾਂ ਨੇ ਕੌਮ ਦੇ ਹਿੱਤਾਂ ਖਿਲਾਫ ਸਟੈਂਡ ਲਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...