ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ।ਭਗਵੰਤ ਮਾਨ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਹਰਭਜਨ ਸਿੰਘ ਨੂੰ ਦੇ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦਾ ਕਾਰਜਕਾਲ ਅਪ੍ਰੈਲ ਵਿੱਚ ਖਤਮ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸੀਟਾਂ ‘ਤੇ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਮਾਰਚ ਹੈ ਅਤੇ 22 ਮਾਰਚ ਨੂੰ ਪੜਤਾਲ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ ਰੱਖੀ ਗਈ ਹੈ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਗਿਣਤੀ ਹੋਵੇਗੀ।












