ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (LBSNAA) ਵਿਖੇ 96ਵੇਂ ਕਾਮਨ ਫਾਊਂਡੇਸ਼ਨ ਕੋਰਸ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਵੇਂ ਖੇਡ ਕੰਪਲੈਕਸ ਦਾ ਉਦਘਾਟਨ ਵੀ ਕੀਤਾ। ਉਦਘਾਟਨ ਤੋਂ ਬਾਅਦ ਉਨ੍ਹਾਂ ਨੇ ਸਿਖਲਾਈ ਅਧੀਨ 2021 ਬੈਚ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਤੁਹਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਭਵਿੱਖ ਵਿੱਚ ਤੁਹਾਨੂੰ ਕੋਈ ਆਸਾਨ ਕੰਮ ਨਾ ਮਿਲੇ। ਚੁਣੌਤੀਪੂਰਨ ਕੰਮ ਦਾ ਆਨੰਦ ਹੀ ਕੁਝ ਹੋਰ ਹੈ। ਜਿੰਨਾ ਤੁਸੀਂ ਆਰਾਮ ਬਾਰੇ ਸੋਚੋਗੇ, ਓਨਾ ਹੀ ਤੁਸੀਂ ਆਪਣੀ ਤਰੱਕੀ ਅਤੇ ਦੇਸ਼ ਦੀ ਤਰੱਕੀ ਨੂੰ ਰੋਕੋਗੇ।
ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਮੈਂ ਕਈ ਬੈਚਾਂ ਦੇ ਸਰਕਾਰੀ ਕਰਮਚਾਰੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਨੂੰ ਮਿਲਿਆ ਹੈ, ਉਨ੍ਹਾਂ ਨਾਲ ਲੰਮਾ ਸਮਾਂ ਬਿਤਾਇਆ ਹੈ। ਪਰ ਤੁਹਾਡਾ ਬੈਚ ਬਹੁਤ ਖਾਸ ਹੈ। ਤੁਸੀਂ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਵਿੱਚ ਆਪਣਾ ਕੰਮ ਸ਼ੁਰੂ ਕਰ ਰਹੇ ਹੋ। ਜਦੋਂ ਭਾਰਤ ਆਪਣੀ ਆਜ਼ਾਦੀ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰੇਗਾ ਤਾਂ ਸਾਡੇ ਵਿੱਚੋਂ ਬਹੁਤ ਸਾਰੇ ਉਸ ਸਮੇ ਨਹੀਂ ਹੋਣਗੇ। ਪਰ ਤੁਹਾਡਾ ਇਹ ਬੈਚ ਉਸ ਵੇਲੇ ਰਹੇਗਾ। ਆਜ਼ਾਦੀ ਦੇ ਇਸ ਅੰਮ੍ਰਿਤ ਕਾਲ ਵਿੱਚ ਤੁਸੀਂ ਅਗਲੇ 25 ਸਾਲਾਂ ਵਿੱਚ ਦੇਸ਼ ਦੇ ਵਿਕਾਸ ਵਿੱਚ ਇੱਕ ਵੱਡੀ ਭੂਮਿਕਾ ਨਿਭਾਓਗੇ।
----------- Advertisement -----------
ਪੀ.ਐਮ ਮੋਦੀ ਨੇ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ ਦੇ ਸਮਾਰੋਹ ‘ਚ ਕੀਤਾ ਸੰਬੋਧਨ
Published on
----------- Advertisement -----------
----------- Advertisement -----------












