November 16, 2026, 10:12 pm
----------- Advertisement -----------
HomeNewsBreaking NewsSGPC ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਦੇ CEO, ਪਾਕਿਸਤਾਨ ਕਮੇਟੀ ਦੇ...

SGPC ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਦੇ CEO, ਪਾਕਿਸਤਾਨ ਕਮੇਟੀ ਦੇ ਪ੍ਰਧਾਨ ਤੇ ਪਾਕਿਸਤਾਨ ਦੂਤਾਵਾਸ ਨੂੰ ਲਿਖਿਆ ਪੱਤਰ

Published on

----------- Advertisement -----------
  • ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਲੀਕੇ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 17 ਮਾਰਚ 2022 – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਸਿਕਤਾਨ ਸਥਿਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਪਾਕਿਸਤਾਨ ਸਰਕਾਰ ਵੱਲੋਂ ਜਸ਼ਨ-ਏ-ਬਹਾਰਾਂ ਨਾਂ ਹੇਠ ਕਰਵਾਏ ਜਾ ਰਹੇ ਪ੍ਰੋਗਰਾਮ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਇਸ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਪੱਤਰ ਲਿਖ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਕੀਤੇ ਜਾਣ ਵਾਲੇ ਪ੍ਰੋਗਰਾਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਲੀਕਿਆ ਪ੍ਰੋਗਰਾਮ ਗੁਰੂ ਘਰ ਦੀ ਮਰਯਾਦਾ ਤੇ ਸਤਿਕਾਰ ਦੇ ਵਿਰੁੱਧ ਹੈ, ਇਸ ਲਈ ਇਹ ਨਹੀਂ ਹੋਣਾ ਚਾਹੀਦਾ। ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਜਸ਼ਨ-ਏ-ਬਹਾਰਾਂ ਪ੍ਰੋਗਰਾਮ ਗੁਰਮਤਿ ਵਿਰੁੱਧ ਕਰਾਰ ਦਿੱਤਾ ਅਤੇ ਇਸ ਨੂੰ ਬੰਦ ਕਰਵਾਉਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਸ਼ੇਸ਼ ਤੌਰ ’ਤੇ ਆਖਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਨੂੰ ਇਸ ਸੰਜੀਦਾ ਮਾਮਲੇ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਤਾਂ ਜੋ ਗੁਰਮਤਿ ਵਿਰੁੱਧ ਇਹ ਗਤੀਵਿਧੀ ਰੁਕ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਧਰਮ ਪ੍ਰਚਾਰ ਦੇ ਕੇਂਦਰ ਹਨ, ਜਿਥੋਂ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੁਨੇਹਾ ਪੂਰੀ ਮਾਨਵਤਾ ਨੂੰ ਦਿੱਤਾ ਜਾਂਦਾ ਹੈ।

ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਦਾ ਮਾਹੌਲ ਸਿੱਖ ਮਰਯਾਦਾ ਅਨੁਸਾਰ ਲਾਜ਼ਮੀ ਹੁੰਦਾ ਹੈ, ਪਰ ਪਾਕਿਸਤਾਨ ਸਰਕਾਰ ਵੱਲੋਂ ਤੈਅ ਪ੍ਰੋਗਰਾਮ ਗੁਰਮਤਿ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਸਬੰਧੀ ਜਾਰੀ ਕੀਤੇ ਕਾਰਡ ਅਨੁਸਾਰ ਇਥੇ ਡਾਂਸ, ਕਵਾਲੀਆਂ, ਭੰਗੜਾ ਅਤੇ ਗਾਇਕੀ ਆਦਿ ਸਬੰਧੀ ਪ੍ਰੋਗਰਾਮ ਕੀਤੇ ਜਾਣੇ ਹਨ, ਜਿਨ੍ਹਾਂ ਨਾਲ ਗੁਰਮਤਿ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਮਰਸ਼ੀਅਲ ਪੱਖ ਤੋਂ ਅੱਗੇ ਵਧਾਉਣਾ ਠੀਕ ਨਹੀਂ ਹੈ ਅਤੇ ਇਥੇ ਕੇਵਲ ਗੁਰਮਤਿ ਸਮਾਗਮ ਹੀ ਸਜਣੇ ਚਾਹੀਦੇ ਹਨ। ਜੇਕਰ ਇਹ ਪ੍ਰੋਗਰਾਮ ਹੁੰਦਾ ਹੈ ਤਾਂ ਇਸ ਨਾਲ ਗੁਰੂ ਘਰਾਂ ਦੇ ਸਰੋਕਾਰਾਂ ਤੇ ਮਰਯਾਦਾ ਨੂੰ ਸੱਟ ਵੱਜਣ ਦੇ ਨਾਲ-ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...