June 19, 2026, 5:37 am
----------- Advertisement -----------
HomeNewsLatest NewsSYL 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਚਿੰਤਾਜਨਕ: ਸੁਖਬੀਰ ਬਾਦਲ

SYL ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਚਿੰਤਾਜਨਕ: ਸੁਖਬੀਰ ਬਾਦਲ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਐਸ.ਵਾਈ.ਐਲ ਦਾ ਮੁੱਦਾ ਇੱਕ ਵਾਰ ਫਿਰ ਸਾਹਮਣੇ ਆ ਗਿਆ ਹੈ। ਵੀਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਬਿਆਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕੀਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਖ਼ਤ ਜਵਾਬ ਦੇਣ ਕਿ ਉਹ ਐਸਵਾਈਐਲ ਬਣਾਉਣ ਦੀ ਗੱਲ ਨਾ ਕਰਨ ਅਤੇ ਪੰਜਾਬ ਦਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਦੇਣ ਦੀ ਗੱਲ ਨਾ ਕਰਨ। ਦਿੱਲੀ ਸਰਕਾਰ ਵੀ ਇਸ ਮੁੱਦੇ ‘ਤੇ ਚੁੱਪ ਰਹੀ। ਇਸ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਚਿੰਤਾਜਨਕ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਪੰਜਾਬ ਵਿੱਚ ਨਵੀਂ ਸਰਕਾਰ ਬਣਨ ‘ਤੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੀ ਹੁਣ ਦੋਹਰੀ ਜ਼ਿੰਮੇਵਾਰੀ ਹੈ ਕਿਉਂਕਿ ਅਸੀਂ ਪੰਜਾਬ ਦਾ ਪਾਣੀ ਲੈ ਕੇ ਦਿੱਲੀ ਨੂੰ ਪਾਣੀ ਦੇਣਾ ਹੈ। ਅਜਿਹੇ ‘ਚ ਐੱਸ.ਵਾਈ.ਐੱਲ. ਲਈ ਪਾਣੀ ਮੁਹੱਈਆ ਕਰਵਾਉਣ ਦੀ ਉਨ੍ਹਾਂ ਦੀ ਜਵਾਬਦੇਹੀ ਹੋਰ ਹੈ, ਕਿਉਂਕਿ ਹੁਣ ਦੋਵੇਂ ਸੂਬਿਆਂ ‘ਚ ਆਮ ਆਦਮੀ ਪਾਰਟੀ ਦਾ ਰਾਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...