October 17, 2026, 6:26 am
----------- Advertisement -----------
HomeNewsEntertainment‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੂੰ ਮਿਲੀ ‘Y ’ ਸ਼੍ਰੇਣੀ...

‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੂੰ ਮਿਲੀ ‘Y ’ ਸ਼੍ਰੇਣੀ ਦੀ ਸੁਰੱਖਿਆ

Published on

----------- Advertisement -----------

ਮਸ਼ਹੂਰ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੂੰ ਕੇਂਦਰ ਸਰਕਾਰ ਨੇ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਲਈ ਚਾਰ ਤੋਂ ਪੰਜ ਹਥਿਆਰਬੰਦ ਕਮਾਂਡੋ ਤਾਇਨਾਤ ਕੀਤੇ ਗਏ ਹਨ। ਭਾਰਤ ਭਰ ਵਿੱਚ ਉਨ੍ਹਾਂ ਦੇ ਠਹਿਰਣ ਅਤੇ ਯਾਤਰਾ ਦੌਰਾਨ ਉਨ੍ਹਾਂ ਦੀ ਸੁਰੱਖਿਆ ਸੀਆਰਪੀਐਫ ਵਲੋਂ ਕੀਤੀ ਜਾਵੇਗੀ। ਦਰਅਸਲ ਵਿਵੇਕ ਅਗਨੀਹੋਤਰੀ ਨੇ 1990 ਦੇ ਦਹਾਕੇ ‘ਚ ਕਸ਼ਮੀਰੀ ਪੰਡਿਤ ਭਾਈਚਾਰੇ ਦੀ ਨਸਲਕੁਸ਼ੀ ਦੇ ਪੀੜਤਾਂ ਦੀ ਪਹਿਲੀ ਪੀੜ੍ਹੀ ਦੇ ਵੀਡੀਓ ਇੰਟਰਵਿਊ ‘ਤੇ ਆਧਾਰਿਤ ‘ਦਿ ਕਸ਼ਮੀਰ ਫਾਈਲਜ਼’ ਫਿਲਮ ਬਣਾਈ ਹੈ।

ਬਾਕਸ ਆਫਿਸ ‘ਤੇ 100 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਇਸ ਫਿਲਮ ਨੂੰ ਦੇਸ਼ ਭਰ ‘ਚ ਭਰਵਾਂ ਸਮਰਥਨ ਮਿਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਸ਼ਮੀਰੀ ਪੰਡਤਾਂ ਦੇ ਸੰਘਰਸ਼ ਅਤੇ ਦਰਦ ਨੂੰ ਦਰਸਾਉਣ ਲਈ ਫ਼ਿਲਮ ਅਤੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਤਾਰੀਫ਼ ਕੀਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਖੁਫੀਆ ਏਜੰਸੀਆਂ ਨੇ ਖਤਰੇ ਦੀ ਉਮੀਦ ਕਰਦੇ ਹੋਏ ‘ਕਸ਼ਮੀਰ ਫਾਈਲਜ਼’ ਦੇ ਡਾਇਰੈਕਟਰ ਵਿਵੇਕ ਅਗਨੀਹੋਤਰੀ ਨੂੰ ਵੀਆਈਪੀ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...