ਪੰਜਾਬ : – ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਸੰਵਿਧਾਨਕ ਅਹੁਦਿਆਂ ‘ਤੇ ਟਿਕੀਆਂ ਹੋਈਆਂ ਹਨ। ਅਜਿਹੇ ‘ਚ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਂ ਦੀ ਜਾਣਕਾਰੀ ਦਿੱਤੀ ਹੈ। ANI ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪੰਜਾਬ ਦੇ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋ ਸਕਦੇ ਹਨ। ਉਹ ‘ਆਪ’ ਦੀ ਟਿਕਟ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਅਜਿਹੇ ‘ਚ ਉਨ੍ਹਾਂ ਦਾ ਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ ਹੈ।
----------- Advertisement -----------
‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣ ਸਕਦੇ ਹਨ ਪੰਜਾਬ ਵਿਧਾਨ ਸਭਾ ਦੇ ਸਪੀਕਰ
Published on
----------- Advertisement -----------












