ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਨਵੇਂ ਮੰਤਰੀ ਮਿਲ ਚੁੱਕੇ ਹਨ। ਅਜਿਹੇ ‘ਚ ਨਵੇਂ ਮੰਤਰੀ ਬਣਦੇ ਹੀ ਕਾਂਗਰਸ MP ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ – ”ਜਿਹੜੀ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ‘ਆਪ’ ਨੇ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ। ਸੂਬੇ ਦਾ ਇੱਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇੱਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਗਈ। ਇਹ ਬੜੀ ਮੰਦਭਾਗੀ ਗੱਲ ਹੈ।”
----------- Advertisement -----------
ਪੰਜਾਬ ਦੀ ਨਵੀਂ ਕੈਬਨਿਟ ‘ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
Published on
----------- Advertisement -----------












