June 12, 2026, 6:02 pm
----------- Advertisement -----------
HomeNewsBreaking Newsਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਅੱਜ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਅੱਜ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਸ਼ਨੀਵਾਰ 19 ਮਾਰਚ ਨੂੰ ਦੋ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਜਾਪਾਨ ਦੇ ਪ੍ਰਧਾਨ ਮੰਤਰੀ 19 ਅਤੇ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਹੋਣਗੇ। ਜਾਪਾਨ ਦੇ ਪੀ.ਐਮ ਬਣਨ ਤੋਂ ਬਾਅਦ ਫੂਮਿਓ ਕਿਸ਼ਿਦਾ ਦਾ ਇਹ ਪਹਿਲਾ ਭਾਰਤ ਦੌਰਾ ਹੈ ਅਤੇ ਉਹ ਪਹਿਲੀ ਵਾਰ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ 14ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ‘ਚ ਹਿੱਸਾ ਲੈਣਗੇ। ਸੂਤਰਾਂ ਮੁਤਾਬਕ ਇਸ ਦੌਰੇ ਦੌਰਾਨ ਪੀ.ਐੱਮ ਕਿਸ਼ਿਦਾ ਅਗਲੇ 5 ਸਾਲਾਂ ‘ਚ ਭਾਰਤ ‘ਚ 42 ਅਰਬ ਡਾਲਰ ਦਾ ਨਿਵੇਸ਼ ਕਰਨ ਦਾ ਐਲਾਨ ਕਰ ਸਕਦੇ ਹਨ। ਦੋਵਾਂ ਪ੍ਰਧਾਨ ਮੰਤਰੀਆਂ ਵਿਚਾਲੇ ਸ਼ਾਮ 5 ਵਜੇ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਮੁਲਾਕਾਤ ਹੋਵੇਗੀ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਸੰਮੇਲਨ ‘ਚ ਦੋਹਾਂ ਦੇਸ਼ਾਂ ਵਿਚਾਲੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਬਾਗਚੀ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਵਿਚਕਾਰ ਵਿਸ਼ੇਸ਼ ਰਣਨੀਤਕ ਅਤੇ ਅੰਤਰਰਾਸ਼ਟਰੀ ਭਾਈਵਾਲੀ ਦੇ ਦਾਇਰੇ ਵਿੱਚ ਬਹੁ-ਆਯਾਮੀ ਸਹਿਯੋਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...