September 15, 2026, 1:36 pm
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਨੇ ਨਵੇਂ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ...

ਪੰਜਾਬ ਦੇ ਰਾਜਪਾਲ ਨੇ ਨਵੇਂ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ ਦਾ ਹਲਫ਼ ਦਿਵਾਇਆ, ਦੇਖੋ ਤਸਵੀਰਾਂ ਦੀ ਜ਼ੁਬਾਨੀ

Published on

----------- Advertisement -----------

ਚੰਡੀਗੜ੍ਹ, 19 ਮਾਰਚ 2022 – ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ਼ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਨਵੇਂ ਚੁਣੇ ਆਪ ਵਿਧਾਇਕ, ਪੰਜਾਬ ਭਰ ਤੋਂ ਸੀਨੀਅਰ ਪਾਰਟੀ ਲੀਡਰ, ਵਰਕਰ ਅਤੇ ਵਾਲੰਟੀਅਰ ਅਤੇ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਹਾਜ਼ਰ ਸਨ।

ਸਮਾਗਮ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਚੁਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...