ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕੈਬਨਿਟ ਦੀ ਮੀਟਿੰਗ ਹੋਈ। ਮੰਤਰੀ ਮੰਡਲ ‘ਚ ਕਈ ਅਹਿਮ ਫੈਸਲਿਆਂ ‘ਤੇ ਚਰਚਾ ਹੋਈ ਹੈ। ਮੰਤਰੀ ਮੰਡਲ ਨੇ 25,000 ਅਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ। ਮੰਤਰੀ ਮੰਡਲ ਨੇ ਤਿੰਨ ਮਹੀਨਿਆਂ ਲਈ ਵੋਟ ਆਨ ਅਕਾਉਂਟ ਲੈਣ ਦਾ ਫੈਸਲਾ ਕੀਤਾ ਹੈ। ਬਜਟ ਜੂਨ ਮਹੀਨੇ ਵਿੱਚ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਪੂਰਕ ਗ੍ਰਾਂਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
----------- Advertisement -----------
CM ਭਗਵੰਤ ਮਾਨ ਦੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ, 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਦਿੱਤੀ ਮਨਜ਼ੂਰੀ
Published on
----------- Advertisement -----------












