November 14, 2026, 9:48 pm
----------- Advertisement -----------
HomeNewsSportsਮਹਿਲਾ ਵਿਸ਼ਵ ਕੱਪ : ਆਸਟਰੇਲੀਆ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ...

ਮਹਿਲਾ ਵਿਸ਼ਵ ਕੱਪ : ਆਸਟਰੇਲੀਆ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆ

Published on

----------- Advertisement -----------

ਮਹਿਲਾ ਵਿਸ਼ਵ ਕੱਪ ਦੇ 18ਵੇਂ ਮੈਚ ਵਿੱਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 278 ਦੌੜਾਂ ਦਾ ਟੀਚਾ ਦਿੱਤਾ ਸੀ, ਆਸਟਰੇਲੀਆ ਨੇ 4 ਵਿਕਟਾਂ ਦੇ ਨੁਕਸਾਨ ‘ਤੇ 280 ਦੌੜਾਂ ਬਣਾ ਕੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਆਸਟ੍ਰੇਲੀਆ ਦੀ ਕਪਤਾਨ ਲੈਨਿੰਗ (97) ਸਭ ਤੋਂ ਵੱਧ ਸਕੋਰਰ ਰਹੀ। ਉਸ ਨੂੰ ਪਲੇਅਰ ਆਫ ਦਿ ਮੈਚ ਵੀ ਚੁਣਿਆ ਗਿਆ।
ਦੱਸ ਦਈਏ ਕਿ ਮੈਚ ‘ਚ ਆਸਟਰੇਲੀਆਈ ਟੀਮ ਨੇ ਭਾਰਤੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਆਸਟਰੇਲੀਆਈ ਕਪਤਾਨ ਦਾ ਇਹ ਫੈਸਲਾ ਸਹੀ ਸਾਬਤ ਹੋਇਆ ਅਤੇ ਭਾਰਤੀ ਟੀਮ ਨੇ ਪਹਿਲੇ 6 ਓਵਰਾਂ ‘ਚ 28 ਦੌੜਾਂ ਦੇ ਅੰਦਰ ਹੀ ਆਪਣੇ ਦੋਵੇਂ ਸਲਾਮੀ ਬੱਲੇਬਾਜ਼ਾਂ ਦੀਆਂ ਵਿਕਟਾਂ ਗੁਆ ਦਿੱਤੀਆਂ। ਸਮ੍ਰਿਤੀ ਮੰਧਾਨਾ (10) ਅਤੇ ਸ਼ੈਫਾਲੀ ਵਰਮਾ (12) ਜਲਦੀ ਹੀ ਆਊਟ ਹੋ ਗਈਆਂ। ਇੱਥੋਂ ਕਪਤਾਨ ਮਿਤਾਲੀ ਰਾਜ (68) ਅਤੇ ਯਸਤਿਕਾ ਭਾਟੀਆ (59) ਨੇ 130 ਦੌੜਾਂ ਦੀ ਸਾਂਝੇਦਾਰੀ ਕਰਕੇ ਭਾਰਤੀ ਟੀਮ ਨੂੰ ਵਾਪਸੀ ਦਿਵਾਈ। ਇਨ੍ਹਾਂ ਦੋਵਾਂ ਖਿਡਾਰੀਆਂ ਦੇ ਆਊਟ ਹੋਣ ਤੋਂ ਬਾਅਦ ਹਰਮਨਪ੍ਰੀਤ ਨੇ ਬੜ੍ਹਤ ਸੰਭਾਲੀ ਅਤੇ 47 ਗੇਂਦਾਂ ‘ਤੇ ਅਜੇਤੂ 57 ਦੌੜਾਂ ਬਣਾਈਆਂ। ਉਹ ਇੱਕ ਸਿਰੇ ‘ਤੇ ਰੁਕੇ। ਦੂਜੇ ਸਿਰੇ ਤੋਂ ਰਿਚਾ ਘੋਸ਼ (8) ਅਤੇ ਸਨੇਹ ਰਾਣਾ (0) ਸਸਤੇ ਵਿੱਚ ਪੈਵੇਲੀਅਨ ਪਰਤ ਗਏ।
ਹਾਲਾਂਕਿ ਭਾਰਤ ਨੇ ਵਿਕਟਕੀਪਰ ਰਿਚਾ ਘੋਸ਼ (8) ਅਤੇ ਸਨੇਹ ਰਾਣਾ (1) ਦੇ ਵਿਕਟ ਜਲਦੀ ਗੁਆ ਦਿੱਤੇ ਸਨ। 9ਵੇਂ ਕ੍ਰਮ ‘ਤੇ ਬੱਲੇਬਾਜ਼ੀ ਕਰਨ ਆਈ ਪੂਜਾ ਵਸਤਰਕਾਰ ਨੇ ਰਨ ਆਊਟ ਹੋਣ ਤੋਂ ਪਹਿਲਾਂ ਹਰਮਨਪ੍ਰੀਤ ਦਾ ਚੰਗਾ ਸਾਥ ਦਿੱਤਾ। ਉਸ ਨੇ 28 ਗੇਂਦਾਂ ‘ਤੇ 34 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਹਰਮਨਪ੍ਰੀਤ ਕੌਰ ਅਤੇ ਪੂਜਾ ਵਸਤਰਕਾਰ ਨੇ 7ਵੀਂ ਵਿਕਟ ਲਈ 47 ਗੇਂਦਾਂ ਵਿੱਚ 64 ਦੌੜਾਂ ਦੀ ਸਾਂਝੇਦਾਰੀ ਕੀਤੀ। ਟੀਮ ਇੰਡੀਆ ਨੂੰ ਵਿਸ਼ਵ ਕੱਪ ਦੇ ਬਾਕੀ ਬਚੇ ਦੋਵੇਂ ਮੈਚ ਬੰਗਲਾਦੇਸ਼ ਅਤੇ ਦੱਖਣੀ ਅਫਰੀਕਾ ਖਿਲਾਫ ਖੇਡਣੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...