April 22, 2026, 11:41 pm
----------- Advertisement -----------
HomeNewsEntertainmentਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੀ ਫ਼ਿਲਮ ‘Galwakdi’ ਦੀ ਰਿਲੀਜ਼ ਡੇਟ ਹੋਈ...

ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੀ ਫ਼ਿਲਮ ‘Galwakdi’ ਦੀ ਰਿਲੀਜ਼ ਡੇਟ ਹੋਈ ਆਊਟ

Published on

----------- Advertisement -----------

ਤਰਸੇਮ ਜੱਸੜ Tarsem Jassar ਦੀ ਮੋਸਟ ਅਵੇਟਡ ਫ਼ਿਲਮ ਗਲਵੱਕੜੀ Galwakdi ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਦਰਅਸਲ ਜਿਸਦਾ ਫੈਂਸ ਨੂੰ ਬਹੁਤ ਬੇਸਬਰੀ ਨਾਲ ਇੰਤਜ਼ਾਰ ਸੀ, ਉਹ ਪਲ ਨਜ਼ਦੀਕ ਆ ਚੁੱਕਿਆ ਹੈ। ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਫ਼ਿਲਮ ‘ਗਲਵੱਕੜੀ’ ਦੀ, ਜੋ ਕਿ 8 ਅਪ੍ਰੈਲ,2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਕਾਫੀ ਕਰੇਜ਼ ਦੇਖਣ ਨੂੰ ਨਜ਼ਰ ਆ ਰਿਹਾ ਹੈ। ਦਸ ਦੇਈਏ ਕਿ ‘ਗਲਵੱਕੜੀ’ ਦੋ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਰਿਲੀਜ਼ ਹੋਣ ਜਾ ਰਹੀ ਹੈ, ਕਿਉਂਕਿ ਫਿਲਮ ਦੀ ਸ਼ੂਟਿੰਗ 2019 ਵਿੱਚ ਪੂਰੀ ਹੋਈ ਸੀ।

ਤੁਹਾਨੂੰ ਦਸ ਦੇਈਏ ਕਿ ਪਹਿਲਾਂ ਇਹ ਫ਼ਿਲਮ 31 ਦਸੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਸੀ ਪਰ ਕੋਰੋਨਾ ਦੇ ਵੱਧਦੇ ਮਾਮਲਿਆਂ ਕਰਕੇ ਇਸਦੀ ਤਾਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਸੀ। ਹੁਣ ਇਹ ਫ਼ਿਲਮ 8 ਅਪ੍ਰੈਲ,2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਰਣਦੀਪ ਚਾਹਲ ਦੁਆਰਾ ਲਿਖੀ ਗਈ ਇਸ ਫਿਲਮ ਦਾ ਨਿਰਦੇਸ਼ਨ ਸ਼ਰਨ ਆਰਟ ਦੁਆਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਲਮ ‘ਚ ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੇ ਨਾਲ ਰਘਵੀਰ ਬੋਲੀ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ।

ਇਸ ਫਿਲਮ ਦੇ ਟ੍ਰੇਲਰ ਨੇ ਪੰਜਾਬੀ ਫ਼ਿਲਮ ਪ੍ਰੇਮੀਆਂ ਵਿੱਚ ਬਹੁਤ ਉਤਸੁਕਤਾ ਅਤੇ ਸਸਪੈਂਸ ਪੈਦਾ ਕਰ ਦਿੱਤਾ ਸੀ। ਫ਼ਿਲਮ ਦੇ ਟ੍ਰੇਲਰ ਵਿੱਚ ਵਾਮਿਕਾ ਨੂੰ ਇੱਕ ਨਵੇਂ ਲੁਕ ਵਿੱਚ ਦੇਖਿਆ ਗਿਆ ਹੈ। ਹਾਲ ਹੀ ਵਿੱਚ ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫ਼ਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਰਿਲੀਜ਼ ਦੀ ਮਿਤੀ ਬਾਰੇ ਦਸਿਆ ਹੈ। ਤੁਹਾਨੂੰ ਦਸ ਦੇਈਏ ਕਿ ਇਸ ਤੋਂ ਇਲਾਵਾ ਤਰਸੇਮ ਜੱਸੜ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ‘ਤੇ ਫ਼ਿਲਮਾਂ ਦਿਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...