November 17, 2026, 3:33 am
----------- Advertisement -----------
HomeNewsBreaking Newsਸੀਐਮ ਭਗਵੰਤ ਮਾਨ ਵਲੋਂ ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਕਰ ਰਹੀ...

ਸੀਐਮ ਭਗਵੰਤ ਮਾਨ ਵਲੋਂ ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦਾ ਪੁਨਰਗਠਨ

Published on

----------- Advertisement -----------

ਚੰਡੀਗੜ੍ਹ : – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਡਰੱਗ ਮਾਮਲੇ ਦੀ ਜਾਂਚ ਟੀਮ ਦਾ ਪੁਨਰਗਠਨ ਕੀਤਾ। ਮੁੱਖ ਮੰਤਰੀ ਵੱਲੋਂ ਪੁਲਿਸ ਵਿਭਾਗ ਬਾਰੇ ਇਹ ਪਹਿਲਾ ਹੁਕਮ ਜਾਰੀ ਕੀਤਾ ਗਿਆ ਸੀ, ਜਿੱਥੇ ਮਾਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਪੁਨਰਗਠਨ ਕਰਨ ਦੇ ਹੁਕਮ ਦਿੱਤੇ ਸਨ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐਸ ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ।

ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। SIT ਦਾ ਗਠਨ 20 ਦਸੰਬਰ, 2021 ਨੂੰ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਕੀਤਾ ਗਿਆ ਸੀ। 49 ਪੰਨਿਆਂ ਦੀ ਐਫਆਈਆਰ ਨਸ਼ਿਆਂ ਖ਼ਿਲਾਫ਼ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਜਾਂਚ ਰਿਪੋਰਟ ’ਤੇ ਆਧਾਰਿਤ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਏਆਈਜੀ ਬਲਰਾਜ ਦੀ ਤਰੱਕੀ ਤੋਂ ਖੁਸ਼ ਨਹੀਂ ਸਨ ਅਤੇ ਉਨ੍ਹਾਂ ਨੇ ਇਸ ਦੀ ਅਸੰਤੁਸ਼ਟੀਜਨਕ ਰਿਪੋਰਟ ਆਪਣੇ ਉੱਚ ਅਧਿਕਾਰੀਆਂ ਨੂੰ ਵੀ ਦੱਸ ਦਿੱਤੀ ਸੀ।

ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਡੀਜੀਪੀ ਸਿੱਧੂ ਵੀ ਐਸਆਈਟੀ ਦੀ ਰਫ਼ਤਾਰ ਅਤੇ ਨਤੀਜੇ ਤੋਂ ਖੁਸ਼ ਨਹੀਂ ਸਨ। ਇਸ ਤੋਂ ਇਲਾਵਾ ਏਆਈਜੀ ਬਲਰਾਜ ਵੀ ਆਪਣੇ ਬੇਟੇ ਦੀ ਪੁਲਿਸ ਵਿਭਾਗ ਵਿੱਚ ਆਊਟ ਆਫ ਟਰਨ ਤਰੱਕੀ ਨੂੰ ਲੈ ਕੇ ਵਿਵਾਦ ਵਿੱਚ ਫਸ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...