November 14, 2026, 5:09 am
----------- Advertisement -----------
HomeNewsBreaking News7 ਸਾਬਕਾ ਕਾਂਗਰਸੀ ਵਿਧਾਇਕ ਸਿੱਧੂ ਦੇ ਘਰ ਇਕੱਠੇ ਹੋਏ: ਸਿੱਧੂ ਨੇ ਟਵਿਟਰ...

7 ਸਾਬਕਾ ਕਾਂਗਰਸੀ ਵਿਧਾਇਕ ਸਿੱਧੂ ਦੇ ਘਰ ਇਕੱਠੇ ਹੋਏ: ਸਿੱਧੂ ਨੇ ਟਵਿਟਰ ‘ਤੇ ਸ਼ੇਅਰ ਕੀਤੀ ਤਸਵੀਰ

Published on

----------- Advertisement -----------

ਅੰਮ੍ਰਿਤਸਰ, 20 ਮਾਰਚ 2022 – ਵਿਧਾਨ ਸਭਾ ਚੋਣ ਦੇ ਨਤੀਜਿਆਂ ਤੋਂ 10 ਦਿਨ ਬਾਅਦ ਐਤਵਾਰ ਨੂੰ 7 ਸਾਬਕਾ ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ। ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਰੇ 7 ਸਾਬਕਾ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਆਪਣੀ ਤਸਵੀਰ ਪੋਸਟ ਕੀਤੀ ਅਤੇ ਲਿਖਿਆ- ਦੋਸਤ ਮਿਲਣ ਆਏ ਹਨ।

ਖਾਸ ਗੱਲ ਇਹ ਹੈ ਕਿ ਪੰਜਾਬ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਸਿੱਧੂ ਦੀ ਇਹ ਪਹਿਲੀ ਤਸਵੀਰ ਹੈ, ਜਿਸ ‘ਚ ਸਿੱਧੂ ਦੇ ਨਾਲ ਕਾਂਗਰਸ ਦੇ ਕਈ ਚਿਹਰੇ ਇਕੱਠੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸਿਆਸੀ ਗਲਿਆਰਿਆਂ ‘ਚ ਇਸ ਮੁਲਾਕਾਤ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਗਰਮ ਹਨ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਕਾਂਗਰਸ ਦੀ ਕਰਾਰੀ ਹਾਰ ਲਈ ਸਾਰੇ ਸੀਨੀਅਰ ਆਗੂ ਸਿੱਧੂ ‘ਤੇ ਦੋਸ਼ ਲਗਾ ਰਹੇ ਹਨ। ਕੁਝ ਉਸ ਦੀ ਦਾਅਵੇਦਾਰੀ ‘ਤੇ ਸਵਾਲ ਉਠਾ ਰਹੇ ਹਨ, ਜਦਕਿ ਕੁਝ ਉਸ ਦੀ ਮੁੱਖ ਮੰਤਰੀ ਅਹੁਦੇ ਦੀ ਤਾਂਘ ਨੂੰ ਹਾਰ ਦਾ ਕਾਰਨ ਦੱਸ ਰਹੇ ਹਨ। ਹੁਣ ਤਾਂ ਸਿੱਧੂ ਪੂਰੀ ਤਰ੍ਹਾਂ ਇਕੱਲਾ ਪਿਆ ਹੈ। ਅਜਿਹੇ ‘ਚ ਕਾਂਗਰਸ ਦੇ 7 ਸਾਬਕਾ ਵਿਧਾਇਕਾਂ ਅਤੇ ਉਮੀਦਵਾਰਾਂ ਦੇ ਚਿਹਰੇ ਸਾਹਮਣੇ ਆ ਗਏ ਹਨ, ਜੋ ਚੋਣ ਨਤੀਜਿਆਂ ਤੋਂ 10 ਦਿਨ ਬਾਅਦ ਸਿੱਧੂ ਨੂੰ ਮਿਲਣ ਪਹੁੰਚੇ ਹਨ। ਇਨ੍ਹਾਂ ਵਿੱਚ ਸਾਬਕਾ ਵਿਧਾਇਕ ਸੁਨੀਲ ਦੱਤੀ, ਬਟਾਲਾ ਤੋਂ ਅਸ਼ਵਨੀ ਸੇਖੜੀ, ਮਜੀਠਾ ਤੋਂ ਸੁਰਜੀਤ ਧੀਮਾਨ ਅਤੇ ਜੱਗਾ ਮਜੀਠੀਆ ਤੋਂ ਇਲਾਵਾ ਤਿੰਨ ਹੋਰ ਸਾਬਕਾ ਵਿਧਾਇਕ ਤੇ ਉਮੀਦਵਾਰ ਸ਼ਾਮਲ ਹਨ। ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਦੋਸਤ ਦੱਸਿਆ ਹੈ।

ਐਤਵਾਰ ਨੂੰ ਹੋਲੀ ਸਿਟੀ ਸਥਿਤ ਨਵਜੋਤ ਸਿੰਘ ਸਿੱਧੂ ਦੇ ਘਰ ਪੁੱਜੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਸਿਰਫ ਗੱਲਬਾਤ ਕਰਨ ਲਈ ਇਕੱਠੇ ਹੋਏ ਸਨ। ਇਸ ਮੁਲਾਕਾਤ ਦਾ ਕੋਈ ਸਿਆਸੀ ਕਾਰਨ ਨਹੀਂ ਹੈ ਅਤੇ ਨਾ ਹੀ ਸਿਆਸਤ ਬਾਰੇ ਕੋਈ ਚਰਚਾ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...