September 10, 2026, 1:10 am
----------- Advertisement -----------
HomeNewsCoronavirusਕੋਰੋਨਾ ਨੇ ਮੁੜ ਫੜੀ ਰਫਤਾਰ; ਹਾਂਗਕਾਂਗ 'ਚ ਮੌਤ ਦਰ 5 ਗੁਣਾ ਵੱਧ,...

ਕੋਰੋਨਾ ਨੇ ਮੁੜ ਫੜੀ ਰਫਤਾਰ; ਹਾਂਗਕਾਂਗ ‘ਚ ਮੌਤ ਦਰ 5 ਗੁਣਾ ਵੱਧ, ਲਾਸ਼ਾ ਰੈਫ੍ਰਿਜਰੇਟਰ ‘ਚ ਰੱਖਣ ਲਈ ਮਜਬੂਰ

Published on

----------- Advertisement -----------

ਕੋਰੋਨਾ ਨੇ ਦੁਨੀਆ ਵਿੱਚ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹਾਂਗਕਾਂਗ ‘ਚ ਕੋਰੋਨਾ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਦੱਖਣੀ ਕੋਰੀਆ ਤੋਂ ਬਾਅਦ ਹਾਂਗਕਾਂਗ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੌਟਸਪੌਟ ਬਣ ਗਿਆ ਹੈ। ਇੱਥੇ ਸੰਕਰਮਿਤਾਂ ਦੀ ਗਿਣਤੀ 10 ਲੱਖ ਨੂੰ ਪਾਰ ਕਰ ਗਈ ਹੈ ਅਤੇ ਇਸ ਮਹੀਨੇ ਲੱਗਭਗ 7 ਲੱਖ ਮਾਮਲੇ ਸਾਹਮਣੇ ਆਏ ਹਨ। ਹਾਂਗਕਾਂਗ ਵਿੱਚ ਰੋਜ਼ਾਨਾ ਔਸਤਨ 22,000 ਮਾਮਲੇ ਸਾਹਮਣੇ ਆ ਰਹੇ ਹਨ।

ਆਕਸਫੋਰਡ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਹਾਂਗਕਾਂਗ ਦੀ ਮੌਤ ਦਰ ਅਮਰੀਕਾ ਨਾਲੋਂ ਤਿੰਨ ਗੁਣਾ ਵੱਧ ਹੈ। ਇਸ ਦੇ ਨਾਲ ਹੀ ਹਾਂਗਕਾਂਗ ‘ਚ ਮੌਤ ਦਰ 1.4% ਹੈ, ਜੋ ਕਿ ਵਿਸ਼ਵ ਦੀ 0.28% ਮੌਤ ਦਰ ਦਾ 5 ਗੁਣਾ ਹੈ। ਜਾਣਕਾਰੀ ਮੁਤਾਬਿਕ ਦੇਸ਼ ਵਿੱਚ ਅੰਤਿਮ ਸੰਸਕਾਰ ਲਈ ਤਾਬੂਤ ਘੱਟ ਗਏ ਹਨ। ਲਾਸ਼ਾਂ ਨੂੰ ਫਰਿੱਜ ਸ਼ਿਪਿੰਗ ਕੰਟੇਨਰਾਂ ਵਿੱਚ ਰੱਖਣਾ ਪੈ ਰਿਹਾ ਹੈ। ਸ਼ਮਸ਼ਾਨਘਾਟ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਅਧਿਕਾਰੀਆਂ ਨੇ 2,300 ਲਾਸ਼ਾਂ ਰੱਖਣ ਲਈ ਪਾਰਕਿੰਗ ਡੇਕ ਵਿੱਚ 50 ਕੰਟੇਨਰ ਰੱਖੇ ਹਨ।
ਕੋਰੋਨਾ ‘ਤੇ ਕਾਬੂ ਪਾਉਣ ਲਈ ਸਰਕਾਰ ਨੇ ਕਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਾਂਗਕਾਂਗ ਦੀ ਮੁਖੀ ਕੈਰੀ ਲੈਮ ਨੇ ਕਿਹਾ ਕਿ ਉਹ ਸੋਮਵਾਰ ਨੂੰ ਪਾਬੰਦੀਆਂ ਦੀ ਸਮੀਖਿਆ ਵੀ ਕਰੇਗੀ। ਹਾਂਗਕਾਂਗ ਵਿੱਚ 1 ਜਨਵਰੀ ਤੋਂ ਹੁਣ ਤੱਕ 5,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...