ਪੰਜਾਬ ਦੇ ਨਵੇਂ ਸੀਐਮ ਭਗਵੰਤ ਮਾਨ ਅਤੇ 10 ਮੰਤਰੀਆਂ ਨੂੰ ਸਟਾਫ਼ ਦਿੱਤਾ ਗਿਆ ਹੈ। ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਦੇ ਨਾਲ ਸਕੱਤਰ ਲਗਾਇਆ ਗਿਆ ਹੈ। ਗੁਰਨਾਮ ਸਿੰਘ ਮੰਤਰੀ ਹਰਪਾਲ ਚੀਮਾ ਦੇ ਪੀ.ਏ ਹੋਣਗੇ। ਇਸੇ ਤਰ੍ਹਾਂ ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ: ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਝਿੰਪਾ ਅਤੇ ਹਰਜੋਤ ਬੈਂਸ ਲਈ ਵੀ ਸਟਾਫ਼ ਨਿਯੁਕਤ ਕੀਤਾ ਗਿਆ ਹੈ | ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ।
----------- Advertisement -----------
CM ਤੇ ਮੰਤਰੀਆਂ ਨੂੰ ਮਿਲਿਆ ਸਟਾਫ : ਮੁਲਾਜ਼ਮ ਤੁਰੰਤ ਜੁਆਇਨ ਕਰਨ ਨਹੀਂ ਤਾਂ ਰੋਕੀ ਜਾਵੇਗੀ ਤਨਖਾਹ
Published on
----------- Advertisement -----------












