September 17, 2026, 4:19 am
----------- Advertisement -----------
HomeNewsLatest Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦਾ ਕਾਰਜ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦਾ ਕਾਰਜ ਆਰੰਭ

Published on

----------- Advertisement -----------

ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਚ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਸੋਮਵਾਰ ਨੂੰ ਆਰੰਭ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਤੋਂ ਪਹਿਲਾ ਅਰਦਾਸ ਕੀਤੀ ਗਈ।​​ ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।
ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...