ਉੱਤਰਾਖੰਡ : – ਪੁਸ਼ਕਰ ਸਿੰਘ ਧਾਮੀ ਇੱਕ ਵਾਰ ਫਿਰ ਉੱਤਰਾਖੰਡ ਦੇ ਮੁੱਖ ਮੰਤਰੀ ਬਣਨਗੇ। ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਮੀਟਿੰਗ ਵਿੱਚ ਭਾਜਪਾ ਦੇ ਕੇਂਦਰੀ ਅਬਜ਼ਰਵਰ ਰਾਜਨਾਥ ਸਿੰਘ ਅਤੇ ਮੀਨਾਕਸ਼ੀ ਲੇਖੀ ਵੀ ਮੌਜੂਦ ਸਨ। ਉਹ 23 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕਣਗੇ। ਦਰਅਸਲ ਵਿਧਾਨ ਸਭਾ ਚੋਣਾਂ ਵਿੱਚ ਖਟੀਮਾ ਸੀਟ ਤੋਂ ਪੁਸ਼ਕਰ ਸਿੰਘ ਧਾਮੀ ਦੀ ਹਾਰ ਕਾਰਨ ਦੂਜੇ ਆਗੂਆਂ ਨੇ ਵੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਸ਼ੁਰੂ ਕਰ ਦਿੱਤੀ ਹੈ। ਚੋਣ ਪ੍ਰਚਾਰ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਧਾਮੀ ਫੁੱਲ ਦੇ ਨਾਲ-ਨਾਲ ਅੱਗ ਵੀ ਹੈ।
----------- Advertisement -----------
ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਮੁੱਖ ਮੰਤਰੀ
Published on
----------- Advertisement -----------












