ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ 37,120 ਕਰੋੜ 23 ਲੱਖ 76 ਹਜ਼ਾਰ ਰੁਪਏ ਦੀ ਲੇਖਾ ਗਰਾਂਟ ਹੈ। ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਕਈ ਵਿਧਾਇਕ ਨਵੇਂ ਚੁਣ ਕੇ ਆਏ ਹਨ। ਇਸ ਲਈ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਮਤਾ ਅਤੇ ਬਹਿਸ ਅਗਲੇ ਸਦਨ ‘ਚ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਇਸ ਨਾਲ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਪੂਰਾ ਸਮਾਂ ਮਿਲੇਗਾ। ਜਿਸ ਬਾਰੇ ਸਪੀਕਰ ਕੁਲਤਾਰ ਸਧਵਾਂ ਨੇ ਸਦਨ ਦੀ ਸਹਿਮਤੀ ਨਾਲ ਮਤਾ ਪਾਸ ਕਰ ਦਿੱਤਾ।
----------- Advertisement -----------
ਪੰਜਾਬ ਵਿਧਾਨਸਭਾ ਸੈਸ਼ਨ ਦਾ ਆਖਰੀ ਦਿਨ: ਸਰਕਾਰ ਦਾ 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ
Published on
----------- Advertisement -----------












