September 17, 2026, 7:53 am
----------- Advertisement -----------
HomeNewsLatest Newsਇਸ ਕਾਂਗਰਸ ਨੇਤਾ ਨੇ ਪ੍ਰਿਯੰਕਾ ਗਾਂਧੀ ਦੇ ਅਸਤੀਫਾ ਦੀ ਕੀਤੀ ਮੰਗ, ਪਾਰਟੀ...

ਇਸ ਕਾਂਗਰਸ ਨੇਤਾ ਨੇ ਪ੍ਰਿਯੰਕਾ ਗਾਂਧੀ ਦੇ ਅਸਤੀਫਾ ਦੀ ਕੀਤੀ ਮੰਗ, ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ

Published on

----------- Advertisement -----------

ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਯੂਪੀ ਇੰਚਾਰਜ ਪ੍ਰਿਅੰਕਾ ਗਾਂਧੀ ਦੇ ਅਹੁਦੇ ’ਤੇ ਬਣੇ ਰਹਿਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਪਾਰਟੀ ਦੇ ਨੇਤਾ ਅਤੇ ਸਾਬਕਾ ਬੁਲਾਰੇ ਜ਼ੀਸ਼ਾਨ ਹੈਦਰ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪ੍ਰਿਯੰਕਾ ਗਾਂਧੀ ਦੇ ਅਸਤੀਫਾ ਦੀ ਮੰਗ ਕੀਤੀ ਹੈ।
ਜ਼ੀਸ਼ਾਨ ਹੈਦਰ ਨੇ ਪੱਤਰ ‘ਚ ਕਿਹਾ ਹੈ ਕਿ ਯੂਪੀ ‘ਚ ਕਾਂਗਰਸ ਦੀ ਹਾਰ ਦਾ ਦੋਸ਼ ਸਿਰਫ ਸੂਬਾ ਪ੍ਰਧਾਨ ‘ਤੇ ਲਗਾਉਣਾ ਬਿਲਕੁਲ ਗਲਤ ਹੈ, ਜਦਕਿ ਉਹ ਯੂਪੀ ਇੰਚਾਰਜ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੀ ਸਹਿਮਤੀ ਤੋਂ ਬਿਨਾਂ ਚਪੜਾਸੀ ਵੀ ਨਹੀਂ ਰੱਖ ਸਕਦੇ ਸਨ। ਪਿਛਲੀਆਂ ਚੋਣਾਂ ਵਿੱਚ ਸੂਬਾ ਪ੍ਰਧਾਨ ਦੇ ਨਾਲ ਹੀ ਇੰਚਾਰਜ ਦੇ ਅਸਤੀਫ਼ੇ ਨੂੰ ਯਾਦ ਕਰਵਾਉਂਦੇ ਹੋਏ ਜੀਸ਼ਾਨ ਨੇ ਕਿਹਾ ਹੈ ਕਿ ਪ੍ਰਿਅੰਕਾ ਗਾਂਧੀ ਨੂੰ ਵੀ ਹਟਾ ਦੇਣਾ ਚਾਹੀਦਾ ਹੈ।
ਜ਼ੀਸ਼ਾਨ ਹੈਦਰ ਨੇ ਪੱਤਰ ਵਿੱਚ ਅੱਗੇ ਕਿਹਾ ਹੈ ਕਿ ਜਦੋਂ ਤੱਕ ਪ੍ਰਿਯੰਕਾ ਗਾਂਧੀ ਇਸ ਅਹੁਦੇ ‘ਤੇ ਰਹੇਗੀ, ਉਨ੍ਹਾਂ ਦੇ ਉਹੀ ਸੇਵਕ ਅਤੇ ਉਨ੍ਹਾਂ ਦੀ ਉਹੀ ਟੀਮ ਕੰਮ ਕਰੇਗੀ, ਜਿਸ ਕਾਰਨ ਪਹਿਲਾ ਹੀ 387 ਵਿਧਾਨ ਸਭਾਵਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਚੁੱਕੀ ਹੈ। ਜੇਕਰ ਪ੍ਰਿਅੰਕਾ ਗਾਂਧੀ ਜੀ ਉਨ੍ਹਾਂ ਨੂੰ ਹਟਾਉਣ ਲਈ ਤਿਆਰ ਨਹੀਂ ਹਨ, ਤਾਂ ਤੁਹਾਨੂੰ ਬੇਨਤੀ ਹੈ ਕਿ ਪ੍ਰਿਅੰਕਾ ਜੀ ਨੂੰ ਉੱਤਰ ਪ੍ਰਦੇਸ਼ ਦੇ ਇੰਚਾਰਜ ਤੋਂ ਮੁਕਤ ਕੀਤਾ ਜਾਵੇ।
ਜ਼ੀਸ਼ਾਨ ਹੈਦਰ ਨੇ ਅੱਗੇ ਕਿਹਾ, “ਜਿਵੇਂ ਕਿ ਹਮੇਸ਼ਾ ਕਿਹਾ ਜਾਂਦਾ ਰਿਹਾ ਹੈ ਕਿ ਕਾਂਗਰਸ ਪਾਰਟੀ ਸਭ ਦੀ ਹੈ, ਤਾਂ ਸਾਨੂੰ ਲੱਗਦਾ ਹੈ ਕਿ ਕਾਂਗਰਸ ਪਾਰਟੀ ਸਾਡੀ ਵੀ ਓਨੀ ਹੀ ਹੈ ਜਿੰਨੀ ਤੁਹਾਡੀ ਹੈ ਅਤੇ ਜੇਕਰ ਇਸ ਦੇ ਭਲੇ ਲਈ ਕੋਈ ਕਦਮ ਉਠਾਉਣਾ ਹੈ ਤਾਂ ਸਾਨੂੰ ਬੋਲਣ ਤੋਂ ਝਿਜਕਣਾ ਨਹੀਂ ਚਾਹੀਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...