November 17, 2026, 4:07 am
----------- Advertisement -----------
HomeNewsLatest Newsਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਵੱਖ-ਵੱਖ ਆਗੂਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲਿਆ

ਚੰਡੀਗੜ੍ਹ : – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ਚੋਣ ਪ੍ਰਚਾਰ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ।

ਸ. ਹਰਭਜਨ ਸਿੰਘ ਨੇ ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰੇਗੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ ਲਈ ਢੁਕਵਾਂ ਮਾਹੌਲ ਪ੍ਰਦਾਨ ਕਰੇਗੀ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਮਿਲਣਗੇ। ਬੁਨਿਆਦੀ ਢਾਂਚੇ ਦੀ ਫੌਰੀ ਦੇਖਭਾਲ ਦੀ ਲੋੜ ਨੂੰ ਸਵੀਕਾਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੀ ਸਖ਼ਤ ਲੋੜ ਹੈ ਅਤੇ ਉਹ ਪਹਿਲ ਦੇ ਅਧਾਰ `ਤੇ ਇਨ੍ਹਾਂ ਦੀ ਸੰਭਾਲ ਲਈ ਪੂਰੇ ਯਤਨ ਕਰਨਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਪੰਜਾਬ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਕੰਮ ਕਰੇਗੀ।

ਇਸ ਅਹੁਦੇ ਲਈ ਚੁਣੇ ਜਾਣ ਲਈ ਉਨ੍ਹਾਂ ਪਾਰਟੀ ਲੀਡਰਸਿ਼ਪ ਦਾ ਧੰਨਵਾਦ ਕਰਨ ਦੇ ਨਾਲ- ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੂੰ ਰਾਜ ਦਾ ਸ਼ਾਸਨ ਚਲਾਉਣ ਲਈ ਸਪੱਸ਼ਟ ਫਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ

ਜਿ਼ਕਰਯੋਗ ਹੈ ਕਿ ਜੰਡਿਆਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਹਰਭਜਨ ਸਿੰਘ 2012 ਵਿੱਚ ਆਬਕਾਰੀ ਤੇ ਕਰ ਅਧਿਕਾਰੀ ਬਣੇ ਸਨ ਪਰ ਉਨ੍ਹਾਂ ਨੇ 2017 ਵਿੱਚ ਈਟੀਓ ਦੇ ਅਹੁਦੇ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਸੀ।ਉਹ ਜੰਡਿਆਲਾ ਹਲਕੇ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ 25000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਵੰਤ ਪੰਡੋਰੀ, ਵਿਧਾਇਕ ਸ੍ਰੀ ਦਿਨੇਸ਼ ਚੱਢਾ, ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ, ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ. ਬਲਦੇਵ ਸਿੰਘ ਸਰਾਂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...