November 18, 2026, 4:40 am
----------- Advertisement -----------
HomeNewsLatest Newsਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ...

ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ ਵਾਧਾ ਕੀਤਾ ਜਾਵੇਗਾ: ਮੀਤ ਹੇਅਰ

Published on

----------- Advertisement -----------

ਨਵੇਂ ਖੇਡ ਮੰਤਰੀ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦਾ ਤਹੱਈਆ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣਾ ਅਹੁਦਾ ਸੰਭਾਲਿਆ

ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ : – ਪੰਜਾਬ ਦੇ ਨਵੇਂ ਬਣੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਸੂਬੇ ਦੇ ਭਵਿੱਖ ਅਤੇ ਨੌਜਵਾਨੀ ਨਾਲ ਜੁੜੇ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਬੁਲੰਦੀਆਂ ਉੱਤੇ ਲਿਜਾਣਾ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਉਹ ਆਪਣਾ ਪੂਰਾ ਜੀਅ ਜਾਨ ਲਾ ਦੇਣਗੇ।

ਮੀਤ ਹੇਅਰ ਦੇ ਅਹੁਦਾ ਸੰਭਾਲ਼ਣ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਬੁੱਧ ਰਾਮ, ਅਮਨ ਅਰੋੜਾ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਲਾਭ ਸਿੰਘ ਉੱਗੋਕੇ, ਗੁਰਦਿੱਤ ਸਿੰਘ ਸੇਖੋਂ, ਕਰਮਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਮੁਹੰਮਦ ਜਮੀਲ ਉਰ ਰਹਿਮਾਨ, ਗੁਰਪ੍ਰੀਤ ਸਿੰਘ ਬਨਾਂਵਾਲੀ, ਜਗਦੀਪ ਕੰਬੋਜ ਗੋਲਡੀ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਰਦੀਪ ਸਿੰਘ ਮੂੰਡੀਆ ਉਚੇਚੇ ਤੌਰ ਉੱਤੇ ਹਾਜ਼ਰ ਹੋਏ ਜਿਨ੍ਹਾਂ ਨਵੇਂ ਬਣੇ ਕੈਬਨਿਟ ਮੰਤਰੀ ਨੂੰ ਵਧਾਈ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਇਨਕਲਾਬੀ ਸੁਧਾਰਾਂ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਚੋਣਾਂ ਲੜੀਆਂ ਗਈਆਂ ਅਤੇ ਦਿੱਲੀ ਵਾਲਾ ਸਿੱਖਿਆ ਮਾਡਲ ਪੰਜਾਬ ਵਿੱਚ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਸਾਡੀ ਪਾਰਟੀ ਨੂੰ ਵੱਡਾ ਫ਼ਤਵਾ ਦੇ ਕੇ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖਿਆ ਬਜਟ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਬਿਹਤਰ ਸਿੱਖਿਆ ਢਾਂਚਾ ਖੜ੍ਹਾ ਕੀਤਾ ਜਾਵੇਗਾ।

ਨਵੇਂ ਖੇਡ ਮੰਤਰੀ ਮੀਤ ਹੇਅਰ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਦਾ ਵੀ ਤਹੱਈਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਈ ਵੇਲਾ ਸੀ ਜਦੋਂ ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਵੱਲੋਂ ਜਿੱਤੇ ਜਾਂਦੇ ਤਮਗਿਆਂ ਵਿੱਚੋਂ ਅੱਧ ਤੋਂ ਵੱਧ ਤਮਗੇ ਪੰਜਾਬ ਦੇ ਖਿਡਾਰੀਆਂ ਦੇ ਹਿੱਸੇ ਆਉਂਦੇ ਸਨ ਪਰ ਹੌਲੀ-ਹੌਲੀ ਪੰਜਾਬ ਦਾ ਯੋਗਦਾਨ ਘਟਦਾ ਰਿਹਾ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਸਿਖਰ ਉੱਤੇ ਲਿਜਾਣ ਲਈ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾਈ ਜਾਵੇਗੀ। ਪੰਜਾਬ ਦੀ ਨੌਜਵਾਨੀ ਵਿੱਚ ਅਥਾਹ ਸਮਰੱਥਾ ਹੈ ਅਤੇ ਸਿਰਫ ਲੋੜ ਹੈ ਕਿ ਇਸ ਨੂੰ ਸਹੀ ਲੀਹ ਉੱਤੇ ਪਾਉਣ ਅਤੇ ਮਾਰਗ ਦਰਸ਼ਨ ਕਰਨ ਦੀ।

ਇਸ ਉਪਰੰਤ ਕੈਬਨਿਟ ਮੰਤਰੀ ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੁਲਾਕਾਤ ਕਰ ਕੇ ਤਿੰਨੇ ਵਿਭਾਗਾਂ ਦੀ ਜਾਣ-ਪਛਾਣ ਮੀਟਿੰਗ ਕੀਤੀ।ਵਿਭਾਗ ਦੇ ਕੰਮ-ਕਾਜ ਅਤੇ ਰੂਪ-ਰੇਖਾ ਉੱਤੇ ਵਿਚਾਰਾਂ ਕੀਤੀਆਂ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਸਕੱਤਰ ਸਕੂਲ ਸਿੱਖਿਆ ਤੇ ਖੇਡਾਂ ਅਜੋਏ ਸ਼ਰਮਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਅੱਗਰਵਾਲ, ਡਾਇਰੈਕਟਰ ਖੇਡਾਂ ਪਰਮਿੰਦਰ ਪਾਲ ਸਿੰਘ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...